Homeਪੰਜਾਬਪਨਬੱਸ-PRTC ਦੀਆਂ ਬੱਸਾਂ ਦਾ ‘ਚੱਕਾ ਜਾਮ’... ਜਾਣੋ ਕਦੋਂ ਤੱਕ ਜਾਰੀ ਰਹੇਗੀ ਹੜਤਾਲ

ਪਨਬੱਸ-PRTC ਦੀਆਂ ਬੱਸਾਂ ਦਾ ‘ਚੱਕਾ ਜਾਮ’… ਜਾਣੋ ਕਦੋਂ ਤੱਕ ਜਾਰੀ ਰਹੇਗੀ ਹੜਤਾਲ

ਪੰਜਾਬ ਵਿੱਚ ਅੱਜ ਪਨਬੱਸ-ਪੀ.ਆਰ.ਟੀ.ਸੀ. ਦੀਆਂ ਬੱਸਾਂ ਨਹੀਂ ਚੱਲਣਗੀਆਂ ਕਿਉਂਕਿ ਠੇਕਾ ਕਰਮਚਾਰੀ ਯੂਨੀਅਨ ਨੇ ਹੜਤਾਲ ਸ਼ੁਰੂ ਕੀਤੀ ਹੈ ਅਤੇ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ, ਜਿਸ ਨਾਲ ਬੱਸ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਦੀ ਹੜਤਾਲ ਮੰਗਲਵਾਰ ਰਾਤ 12 ਵਜੇ ਸ਼ੁਰੂ ਹੋਈ, ਜੋ ਕਿ 11 ਜੁਲਾਈ ਤਕ ਜਾਰੀ ਰਹੇਗੀ। ਦੱਸ ਦਈਏ ਕਿ ਹੜਤਾਲ ਕਾਰਨ ਪਨਬੱਸ-ਪੀ.ਆਰ. ਟੀ. ਸੀ. ਨਾਲ ਸਬੰਧਤ 3000 ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਵਿਭਾਗ ਦੇ ਪੱਕੇ ਡਰਾਈਵਰਾਂ ਵੱਲੋਂ ਬੱਸਾਂ ਚਲਾਈਆਂ ਜਾਣਗੀਆਂ, ਜਿਸ ਕਾਰਨ ਹਰੇਕ ਡਿਪੂ ਤੋਂ ਕੁੱਝ ਬੱਸਾਂ ਚੱਲਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ।

ਮੰਗਲਵਾਰ ਰਾਤ 12 ਵਜੇ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ਵਿਚ ਭਾਰੀ ਗਿਰਾਵਟ ਆ ਗਈ ਕਿਉਂਕਿ ਕਰਮਚਾਰੀਆਂ ਵੱਲੋਂ ਸ਼ਾਮ ਤੋਂ ਬਾਅਦ ਲੰਮੇ ਰੂਟਾਂ ਲਈ ਆਵਾਜਾਈ ਰੋਕ ਦਿੱਤੀ ਗਈ। ਇਸ ਕਾਰਨ ਦਿੱਲੀ, ਹਰਿਆਣਾ, ਹਿਮਾਚਲ, ਉੱਤਰਾਖੰਡ, ਰਾਜਸਥਾਨ ਆਦਿ ਜਾਣ ਵਾਲੇ ਯਾਤਰੀਆਂ ਨੂੰ ਮੁੱਖ ਤੌਰ ’ਤੇ ਪ੍ਰੇਸ਼ਾਨੀਆਂ ਪੇਸ਼ ਆਈਆਂ।

ਦੱਸਣਾ ਬਣਦਾ ਹੈ ਕਿ ਮੰਗਾਂ ਨੂੰ ਲੈ ਕੇ ਪਨਬੱਸ-ਪੀ.ਆਰ.ਟੀ.ਸੀ. ਯੂਨੀਅਨ ਦੇ ਠੇਕੇਦਾਰਾਂ ਦਾ ਕਹਿਣਾ ਹੈ ਕਿ ਹੜਤਾਲ ਸ਼ੁਰੂ ਹੋ ਚੁੱਕੀ ਹੈ, ਜੋ ਕਿ ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗੀ। ਚਿਤਾਵਨੀ ਦਿੰਦਿਆਂ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 10 ਜੁਲਾਈ ਨੂੰ ਚੰਡੀਗੜ੍ਹ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments