HomePunjabPunjab Assembly Session: ਅੱਜ ਫਿਰ ਬਾਜਵਾ ਤੇ ਸਿਹਤ ਮੰਤਰੀ ਵਿਚਾਲੇ ਹੋਈ ਬਹਿਸ,...

Punjab Assembly Session: ਅੱਜ ਫਿਰ ਬਾਜਵਾ ਤੇ ਸਿਹਤ ਮੰਤਰੀ ਵਿਚਾਲੇ ਹੋਈ ਬਹਿਸ, ਸਵੀਕਾਰ ਕੀਤੀ ਇਹ ਚੁਣੌਤੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਪਹਿਲੇ ਦਿਨ ਜਿਹਾ ਹੀ ਫਿਰ ਉਹੀ ਸਵਾਲ ਉਠਾਇਆ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ 600 ਮੁਹੱਲਾ ਕਲੀਨਿਕਾਂ ਵਿੱਚੋਂ ਉਨ੍ਹਾਂ ਦੇ ਹਲਕੇ ਵਿੱਚ ਕੋਈ ਮੁਹੱਲਾ ਕਲੀਨਿਕ ਨਹੀਂ ਖੋਲ੍ਹਿਆ ਗਿਆ। ਗੁਰਦਾਸਪੁਰ ਤੇ ਨਾ ਹੀ ਕੋਈ ਮੈਡੀਕਲ ਕਾਲਜ ਖੁੱਲ੍ਹਿਆ ਹੈ? ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਜਿਥੋਂ ਤੱਕ ਮੁਹੱਲਾ ਕਲੀਨਿਕਾਂ ਦਾ ਸਬੰਧ ਹੈ, ਗੁਰਦਾਸਪੁਰ ਜ਼ਿਲ੍ਹੇ ਵਿੱਚ ਪਹਿਲਾਂ ਹੀ 4 ਆਮ ਆਦਮੀ ਕਲੀਨਿਕ ਚੱਲ ਰਹੇ ਹਨ।

ਇਸ ਤੋਂ ਇਲਾਵਾ 2 ਹੋਰ ਨਵੇਂ ਮੁਹੱਲਾ ਕਲੀਨਿਕ ਮੁਕੰਮਲ ਹੋ ਚੁੱਕੇ ਹਨ ਅਤੇ 3 ਪਾਈਪਲਾਈਨ ਵਿੱਚ ਹਨ, ਜਿਸ ਨਾਲ ਕੁੱਲ 9 ਮੁਹੱਲਾ ਕਲੀਨਿਕ ਬਣ ਜਾਣਗੇ। ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ‘ਚ ਕੋਈ ਮੈਡੀਕਲ ਸਹੂਲਤ ਨਹੀਂ ਹੈ ਅਤੇ ਲੋਕਾਂ ਨੂੰ ਅਕਸਰ ਅੰਮ੍ਰਿਤਸਰ ਜਾਂ ਜਲੰਧਰ ਰੈਫਰ ਕੀਤਾ ਜਾਂਦਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਡਾ: ਬਲਬੀਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਜ਼ਿਆਦਾਤਰ ਚੰਡੀਗੜ੍ਹ ‘ਚ ਹੀ ਰਹਿੰਦੇ ਹਨ ਅਤੇ ਆਪਣੇ ਹਲਕੇ ‘ਚ ਨਹੀਂ ਜਾਂਦੇ, ਜਿਸ ਕਾਰਨ ਉਨ੍ਹਾਂ ਨੂੰ ਅਜੇ ਤੱਕ ਆਪਣੇ ਹਲਕੇ ‘ਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੀ ਜਾਣਕਾਰੀ ਨਹੀਂ ਹੈ। ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਲਲਕਾਰਦਿਆਂ ਕਿਹਾ ਕਿ ਉਹ ਮੇਰੇ ਨਾਲ ਆ ਕੇ ਦਿਖਾਉਣ ਕਿ ਮੁਹੱਲਾ ਕਲੀਨਿਕ ਕਿੱਥੇ ਖੋਲ੍ਹੇ ਗਏ ਹਨ। ਸਿਹਤ ਮੰਤਰੀ ਨੇ ਪ੍ਰਤਾਪ ਸਿੰਘ ਬਾਜਵਾ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਉਹ ਉਨ੍ਹਾਂ ਨਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ਜਾਣਗੇ ਅਤੇ ਖੁਦ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਲੈ ਕੇ ਜਾਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments