Home ਪੰਜਾਬ Punjab Assembly: “ਮੋਦੀ ਜੀ ਜੁਮਲੇ ਬੰਦ ਕਰੋ” ਨਾਲ ਗੂੰਜਿਆ ਸਦਨ

Punjab Assembly: “ਮੋਦੀ ਜੀ ਜੁਮਲੇ ਬੰਦ ਕਰੋ” ਨਾਲ ਗੂੰਜਿਆ ਸਦਨ

0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਅੱਜ , ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਦਨ ਵਿੱਚ “ਮੋਦੀ ਜੀ ਜੁਮਲੇ ਬੰਦ ਕਰੋ” ਵਰਗੇ ਨਾਰੇ ਗੂੰਜਣ ਰਹੇ।

ਦਰਅਸਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਵਿੱਚੋਂ ਇੱਕ ਵੀ ਰੁਪਿਆ ਸੂਬੇ ਨੂੰ ਹੁਣ ਤੱਕ ਜਾਰੀ ਨਹੀਂ ਕੀਤਾ ਗਿਆ ਹੈ।

ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ, ਸੱਤਾਧਾਰੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਜਿਵੇਂ ਹੀ ਨਾਅਰੇਬਾਜ਼ੀ ਤੇਜ਼ ਹੋਈ, ਸਦਨ ਦੀ ਕਾਰਵਾਈ ਲਗਭਗ 20 ਮਿੰਟ ਲਈ ਮੁਲਤਵੀ ਕਰਨੀ ਪਈ।

NO COMMENTS

LEAVE A REPLY

Please enter your comment!
Please enter your name here

Exit mobile version