Home ਪੰਜਾਬ ਸਵੇਰੇ 7:00 ਵਜੇ ਤੋਂ ਸ਼ਾਮ 7:00 ਵਜੇ ਤੱਕ ਅੱਜ ‘ਪੰਜਾਬ ਬੰਦ’

ਸਵੇਰੇ 7:00 ਵਜੇ ਤੋਂ ਸ਼ਾਮ 7:00 ਵਜੇ ਤੱਕ ਅੱਜ ‘ਪੰਜਾਬ ਬੰਦ’

0

ਸਮਰਾਲਾ : ਸਫਾਈ ਸੇਵਕ ਯੂਨੀਅਨ ਪੰਜਾਬ (ਬ੍ਰਾਂਚ ਸਮਰਾਲਾ) ਦੇ ਪ੍ਰਧਾਨ ਸੁਰਿੰਦਰ ਕੁਮਾਰ ਨੇ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਅਤੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ‘ਤੇ ਹੋ ਰਹੇ ਅੱਤਿਆਚਾਰ ਦੇ ਵਿਰੋਧ ‘ਚ ਅੱਜ ‘ਪੰਜਾਬ ਬੰਦ’ ਦਾ ਐਲਾਨ ਕੀਤਾ ਹੈ।

ਇਹ ਬੰਦ ਸਵੇਰੇ 7:00 ਵਜੇ ਤੋਂ ਸ਼ਾਮ 7:00 ਵਜੇ ਤੱਕ ਚੱਲੇਗਾ, ਜਿਸ ਦੌਰਾਨ ਸ਼ਹਿਰ ਦੀਆਂ ਸਾਰੀਆਂ ਮੰਡੀਆਂ ਅਤੇ ਸਬਜ਼ੀ ਮੰਡੀਆਂ/ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਯੂਨੀਅਨ ਆਗੂ ਨੇ ਸਪੱਸ਼ਟ ਕੀਤਾ ਕਿ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੈਡੀਕਲ ਸੇਵਾਵਾਂ, ਸਕੂਲਾਂ ਅਤੇ ਸੜਕੀ ਆਵਾਜਾਈ ਨੂੰ ਛੋਟ ਦਿੱਤੀ ਗਈ ਹੈ ਅਤੇ ਕਿਸੇ ਵੀ ਚੌਕ ਜਾਂ ਸੜਕ ’ਤੇ ਜਾਮ ਨਹੀਂ ਲਗਾਇਆ ਜਾਵੇਗਾ।

ਉਨ੍ਹਾਂ ਸਰਕਾਰ ਅਤੇ ਮੰਤਰੀਆਂ ਵੱਲੋਂ ਸਮਝੌਤੇ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸਰਕਾਰ ਨੇ ਸਿਰਫ਼ ਕੁਰਸੀਆਂ ’ਤੇ ਬੈਠੇ ਸਫ਼ਾਈ ਸੇਵਕਾਂ ਨਾਲ ਗੱਲ ਕੀਤੀ ਹੈ ਜਦੋਂਕਿ ਆਮ ਸਫ਼ਾਈ ਸੇਵਕਾਂ ਦੀਆਂ ਮੰਗਾਂ ਹਾਲੇ ਵੀ ਅਧੂਰੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version