Homeਦੇਸ਼ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...

ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੇ ਨੁਕਸਾਨ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਵੱਡੇ ਫ਼ੈਸਲੇ ਲਏ ਹਨ। ਲੋਕਾਂ ਤੱਕ ਲਗਾਤਾਰ ਸਰਕਾਰੀ ਰਾਹਤ ਦਿੱਤੀ ਜਾ ਰਹੀ ਹੈ। ਇਸ ਦੌਰਾਨ, ਸੀ.ਐਮ. ਮਾਨ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਅੱਜ ਦਿੱਲੀ ਵਿੱਚ ਸ਼ਾਮ 5 ਵਜੇ ਤੋਂ ਬਾਅਦ ਸੀਐਮ ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਅਹਿਮ ਮੁਲਾਕਾਤ ਹੋਵੇਗੀ।

ਇਸ ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਦੇ ਸਾਹਮਣੇ ਸੀਐਮ ਭਗਵੰਤ ਮਾਨ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸਤ੍ਰਿਤ ਰਿਪੋਰਟ ਰੱਖਣਗੇ। ਉਨ੍ਹਾਂ ਨੂੰ ਇਹ ਜਾਣਕਾਰੀ ਦੇਣਗੇ ਕਿ ਹੜ੍ਹਾਂ ਨਾਲ ਪੰਜਾਬ ਨੂੰ ਕਿਸ ਹੱਦ ਤੱਕ ਨੁਕਸਾਨ ਹੋਇਆ ਹੈ ਅਤੇ ਪੰਜਾਬ ਨੂੰ ਦੁਬਾਰਾ ਖੜ੍ਹਾ ਕਰਨ ਲਈ ਕੇਂਦਰ ਤੋਂ ਕਿੰਨੀ ਆਰਥਿਕ ਸਹਾਇਤਾ ਦੀ ਲੋੜ ਹੈ। ਉਹ ਕੇਂਦਰ ਵੱਲੋਂ ਪੰਜਾਬ ਨੂੰ ਵੱਧ ਤੋਂ ਵੱਧ ਆਰਥਿਕ ਮਦਦ ਦਿੱਤੇ ਜਾਣ ਦੀ ਅਪੀਲ ਕਰਨਗੇ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ, ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਾਂਗਾ ਕਿ ਇਸ ਮੁਸ਼ਕਲ ਸਮੇਂ ਵਿੱਚ ਦਿਲ ਖੋਲ੍ਹ ਕੇ ਪੰਜਾਬ ਦੀ ਮਦਦ ਕੀਤੀ ਜਾਵੇ। ਕਿਉਂਕਿ ਦੇਸ਼ ਵਿੱਚ ਮੁਸ਼ਕਲ ਆਉਣ ‘ਤੇ ਪੰਜਾਬ ਹਮੇਸ਼ਾ ਪਹਿਲਾਂ ਖੜ੍ਹਾ ਹੁੰਦਾ ਰਿਹਾ ਹੈ। ਅੱਜ ਪੰਜਾਬ ਨੂੰ ਮਦਦ ਦੀ ਲੋੜ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਜੋ 1600 ਕਰੋੜ ਦਾ ਪੈਕੇਜ ਐਲਾਨਿਆ ਸੀ, ਉਹ ਪੈਕੇਜ ਕਾਫ਼ੀ ਨਹੀਂ ਹੈ ਅਤੇ ਉਸ ਵਿੱਚ ਵੀ ਪੰਜਾਬ ਦੀਆਂ ਯੋਜਨਾਵਾਂ ਨੂੰ ਸ਼ਾਮਲ ਕਰਕੇ ਪੈਸੇ ਪੂਰੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ, ਜਿੱਥੇ ਆਉਣ ਵਾਲੇ ਸਮੇਂ ਵਿੱਚ ਵੋਟਾਂ ਪੈਣੀਆਂ ਹਨ, ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਲਈ ਕਰੋੜਾਂ ਰੁਪਏ ਦੇ ਰਹੇ ਹਨ ਪਰ ਪੰਜਾਬ ਵਿੱਚ ਜੋ ਔਰਤਾਂ ਆਪਣੇ ਘਰਾਂ ਤੋਂ ਉਜੜ ਕੇ ਤੰਬੂਆਂ ਵਿੱਚ ਆਪਣੇ ਬੱਚਿਆਂ ਨੂੰ ਲੈ ਕੇ ਬੈਠੀਆਂ ਹਨ, ਉਹ ਪੀਐਮ ਨੂੰ ਨਹੀਂ ਦਿੱਸਦੀਆਂ। ਉਨ੍ਹਾਂ ਦਾ ਖਿਆਲ ਉਨ੍ਹਾਂ ਨੂੰ ਨਹੀਂ ਹੈ। ਸੀਐਮ ਨੇ ਕਿਹਾ ਕਿ, ਪੰਜਾਬ ਨੂੰ ਜਿਸ ਤਰ੍ਹਾਂ ਅੱਜ ਨਜ਼ਰਅੰਦਾਜ਼ ਅਤੇ ਦਰਕਿਨਾਰ ਕੀਤਾ ਜਾ ਰਿਹਾ ਹੈ, ਉਹ ਠੀਕ ਗੱਲ ਨਹੀਂ ਹੈ। ਮੈਂ ਗ੍ਰਹਿ ਮੰਤਰੀ ਨੂੰ ਮਿਲ ਕੇ ਇਹ ਗੱਲ ਵੀ ਉਨ੍ਹਾਂ ਦੇ ਸਾਹਮਣੇ ਰੱਖਾਂਗਾ ਅਤੇ ਚਰਚਾ ਕਰਾਂਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments