Homeਪੰਜਾਬਪੰਜਾਬ ਦੇ ਮੁੱਖ ਸਕੱਤਰ ਨੂੰ ਹਾਈਕੋਰਟ ਦਾ ਨੋਟਿਸ, ਡੀ.ਏ. ਮਾਮਲੇ ’ਚ ਗਲਤ...

ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈਕੋਰਟ ਦਾ ਨੋਟਿਸ, ਡੀ.ਏ. ਮਾਮਲੇ ’ਚ ਗਲਤ ਜਾਣਕਾਰੀ ਦਾ ਦੋਸ਼

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਦਾਲਤੀ ਅਵਮਾਨਨਾ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸੁਣਵਾਈ ਦੌਰਾਨ ਸਰਕਾਰ ਵੱਲੋਂ ਪੇਸ਼ ਕੀਤੀ ਗਈ ਜਾਣਕਾਰੀ ’ਤੇ ਸਖ਼ਤ ਰੁਖ ਅਪਣਾਇਆ।

ਹਾਈਕੋਰਟ ਨੇ ਕਿਹਾ ਕਿ ਡੀਏ ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਸਰਕਾਰ ਵੱਲੋਂ ਅਦਾਲਤ ਸਾਹਮਣੇ ਗਲਤ ਜਾਣਕਾਰੀ ਦਿੱਤੀ ਗਈ ਹੈ। ਅਦਾਲਤ ਨੇ ਇਹ ਵੀ ਸਵਾਲ ਉਠਾਇਆ ਕਿ ਜੇਕਰ ਅਦਾਲਤ ਨੂੰ ਗਲਤ ਜਾਣਕਾਰੀ ਦਿੱਤੀ ਗਈ ਹੈ ਤਾਂ ਮੁੱਖ ਸਕੱਤਰ ਖ਼ਿਲਾਫ਼ ਅਪਰਾਧਿਕ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਅਦਾਲਤ ਵਿੱਚ ਮੌਜੂਦ ਸਨ। ਮਾਮਲਾ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲੇ ਬਕਾਇਆ ਡੀਏ ਨਾਲ ਸਬੰਧਤ ਹੈ, ਜਿਸ ਨੂੰ ਲੈ ਕੇ ਲੰਬੇ ਸਮੇਂ ਤੋਂ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ।

ਹਾਈਕੋਰਟ ਦੇ ਇਸ ਰੁਖ ਤੋਂ ਬਾਅਦ ਪੰਜਾਬ ਸਰਕਾਰ ਲਈ ਇਹ ਮਾਮਲਾ ਹੋਰ ਗੰਭੀਰ ਬਣ ਗਿਆ ਹੈ। ਅਦਾਲਤ ਵੱਲੋਂ ਮੁੱਖ ਸਕੱਤਰ ਨੂੰ ਜਾਰੀ ਕੀਤੇ ਨੋਟਿਸ ਤੋਂ ਬਾਅਦ ਹੁਣ ਸਰਕਾਰ ਨੂੰ ਅਦਾਲਤ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਪਵੇਗਾ। ਅਦਾਲਤੀ ਕਾਰਵਾਈ ਦੇ ਅਗਲੇ ਪੜਾਅ ਵਿੱਚ ਇਸ ਮਾਮਲੇ ’ਤੇ ਹੋਰ ਸੁਣਵਾਈ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments