Homeਪੰਜਾਬਪੰਜਾਬ ਕਾਂਗਰਸ ਕੱਲ੍ਹ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ

ਪੰਜਾਬ ਕਾਂਗਰਸ ਕੱਲ੍ਹ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ

ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਵੱਲੋਂ ਭਲਕੇ ਤੋਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।

ਪਰਗਟ ਸਿੰਘ ਮੁਤਾਬਕ, ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਦੇ ਲੋਕਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸਾਰੇ ਕਾਂਗਰਸੀ ਆਗੂ ਇਸ ਮੁਹਿੰਮ ਵਿੱਚ ਹਿੱਸਾ ਲੈਣਗੇ ਅਤੇ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਨਗੇ।

ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਇਸ ਸਬੰਧੀ ਪ੍ਰਕਿਰਿਆ ਜਾਰੀ ਹੈ। ਉਮੀਦਵਾਰਾਂ ਦੀ ਚੋਣ ਲਈ ਸਰਵੇਖਣ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਨ ਵੱਲੋਂ ਕੀਤਾ ਜਾਵੇਗਾ।

ਸੰਸਦ ਮੈਂਬਰਾਂ ਦੇ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛੇ ਸਵਾਲ ’ਤੇ ਵੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਫੈਸਲਾ ਹਾਈਕਮਾਨ ਹੀ ਕਰੇਗੀ। ਇਸ ਮੁਹਿੰਮ ਰਾਹੀਂ ਕਾਂਗਰਸ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਆਪਣਾ ਸੰਪਰਕ ਵਧਾਉਣ ਦੀ ਕੋਸ਼ਿਸ਼ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments