Homeਪੰਜਾਬਪੰਜਾਬ ਕਾਂਗਰਸ ਕਿਸਾਨਾਂ ਦੀ ਕਣਕ ਦੀ ਫ਼ਸਲ ਬੀਜਣ ਤੱਕ ਕਿਸਾਨਾਂ ਦੀ ਮਦਦ...

ਪੰਜਾਬ ਕਾਂਗਰਸ ਕਿਸਾਨਾਂ ਦੀ ਕਣਕ ਦੀ ਫ਼ਸਲ ਬੀਜਣ ਤੱਕ ਕਿਸਾਨਾਂ ਦੀ ਮਦਦ ਕਰਦੀ ਰਹੇਗੀ :ਅਮਰਿੰਦਰ ਸਿੰਘ ਰਾਜਾ ਵੜਿੰਗ

ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਸਸਰਾਲੀ ਕਲੋਨੀ ਦਾ ਦੌਰਾ ਕਰਕੇ ਸਤਲੁਜ ਦਰਿਆ ਵਿੱਚ ਪਾਣੀ ਵਧਣ ਕਾਰਨ ਟੁੱਟੇ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਕਿਸਾਨਾਂ ਦੀ ਕਣਕ ਦੀ ਫ਼ਸਲ ਬੀਜਣ ਤੱਕ ਕਿਸਾਨਾਂ ਦੀ ਮਦਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ 50 ਟਰੈਕਟਰ ਕਣਕ ਦੀ ਫ਼ਸਲ ਬੀਜਣ ਤੱਕ ਸਸਰਾਲੀ ਕਲੋਨੀ ਦੇ ਕਿਸਾਨਾਂ ਦੀ ਮਦਦ ਕਰਦੇ ਰਹਿਣਗੇ।

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਐਲਾਨੇ ਗਏ 1600 ਕਰੋੜ ਰੁਪਏ ਪੰਜਾਬ ਦੇ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਮੇਂ ਸਿਰ ਬੰਨ੍ਹਾਂ ਦੀ ਸਫ਼ਾਈ ਕਰਵਾ ਦਿੰਦੀ ਤਾਂ ਅੱਜ ਲੋਕਾਂ ਨੂੰ ਇੰਨਾ ਨੁਕਸਾਨ ਨਾ ਝੱਲਣਾ ਪੈਂਦਾ। ਇਸ ਮੌਕੇ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵੱਲੋਂ ਸਸਰਾਲੀ ਪਿੰਡ ਦੇ ਲੋਕਾਂ ਨੂੰ 2 ਲੱਖ 20 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਅਤੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਇਸ ਇਲਾਕੇ ਨੂੰ 10-15 ਲੱਖ ਰੁਪਏ ਹੋਰ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਅਮਰ ਸਿੰਘ ਬੋਪਾਰਾਏ, ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ, ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਕਾਸਾਬਾਦ ਆਦਿ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments