Homeਪੰਜਾਬਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਤੇ ਵਿੱਤੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ...

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਤੇ ਵਿੱਤੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਮੰਗਾਂ ਨੂੰ ਧੀਰਜ, ਹਮਦਰਦੀ ਅਤੇ ਪੂਰੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਫੈਸਲਾਕੁੰਨ ਪ੍ਰਸ਼ਾਸਨਿਕ ਕਦਮ ਚੁੱਕੇ।

ਮੁਲਾਜ਼ਮਾਂ ਦੇ ਮੁੱਦਿਆਂ ਪ੍ਰਤੀ ਹਮਦਰਦੀ ਅਤੇ ਵਿਹਾਰਕ ਪਹੁੰਚ ਅਪਣਾਉਂਦਿਆਂ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਅਤੇ ਤਰਕਸੰਗਤ ਮੰਗਾਂ ਨੂੰ ਪੂਰਾ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ, ਜਿਨ੍ਹਾਂ ਮਾਮਲਿਆਂ ਵਿੱਚ ਵਿਸ਼ੇਸ਼ ਵਿੱਤੀ ਪ੍ਰਵਾਨਗੀਆਂ ਦੀ ਲੋੜ ਹੈ, ਉਨ੍ਹਾਂ ਲਈ ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਵਿਚਾਰ ਅਤੇ ਮਨਜ਼ੂਰੀ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਨੂੰ ਵਿਸਤ੍ਰਿਤ ਤਜਵੀਜ਼ਾਂ ਤਿਆਰ ਕਰਕੇ ਭੇਜਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਯੂਨੀਅਨ ਨੁਮਾਇੰਦਿਆਂ ਨਾਲ ਸਰਗਰਮੀ ਨਾਲ ਰਾਬਤਾ ਕਾਇਮ ਕਰਕੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਫ਼ਤਰੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆ ਕੇ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਕੰਮਕਾਜੀ ਸਮੂਹਾਂ ਦੀ ਭਲਾਈ, ਵਿੱਤੀ ਸੁਰੱਖਿਆ ਅਤੇ ਪੇਸ਼ੇਵਰ ਸੰਤੁਸ਼ਟੀ ਨੂੰ ਯਕੀਨੀ ਬਣਾਉਣਾ ਹੈ।”

ਇਨ੍ਹਾਂ ਮੀਟਿੰਗਾਂ ਦੌਰਾਨ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤੋਂ ਜਸਮੇਲ ਕੌਰ ਬੀਰਕਲਾਂ, ਖੁਸ਼ਪ੍ਰੀਤ ਕੌਰ ਅਤੇ ਦੇਵ ਰਾਜ ਵਰਮਾ, ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਤੋਂ ਹਰਜਿੰਦਰ ਕੌਰ, ਸਿਮਰਜੀਤ ਕੌਰ, ਮੁਕੇਸ਼ ਰਾਣੀ ਅਤੇ ਜ਼ੈਲ ਕੌਰ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਅਤੇ ਪੰਜਾਬ ਨੰਬਰਦਾਰ ਯੂਨੀਅਨ ਤੋਂ ਗੁਰਪਾਲ ਸਿੰਘ ਸਮਰਾ, ਰਛਪਾਲ ਸਿੰਘ, ਸੁਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments