ਚੰਡੀਗੜ੍ਹ : ਪੰਜਾਬ ਵਿੱਚ 26 ਮਈ ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ 26 ਮਈ ਯਾਨੀ ਮੰਗਲਵਾਰ ਨੂੰ ਪੰਜਾਬ ਵਿੱਚ ਜਨਰਲ ਹੌਲੀਡੇ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਵੀ ਛੁੱਟੀ ਰਹੇਗੀ।
