ਫਰੀਦਕੋਟ: ਪੰਜਾਬ ਸਰਕਾਰ ਨੇ ਭਲਕੇ, ਮੰਗਲਵਾਰ ਨੂੰ ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਲਈ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਮੱਦੇਨਜ਼ਰ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2025 ਦੇ ਮੱਦੇਨਜ਼ਰ, 23 ਸਤੰਬਰ (ਮੰਗਲਵਾਰ), 2025 (ਮੰਗਲਵਾਰ) ਨੂੰ ਫਰੀਦਕੋਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਸੇਵਾ ਕੇਂਦਰਾਂ ਅਤੇ ਫਰੀਦ ਕੇਂਦਰਾਂ (ਬੈਂਕਿੰਗ ਖੇਤਰ ਨੂੰ ਛੱਡ ਕੇ) ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।