ਚੰਡੀਗੜ੍ਹ : ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਲਈ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਸੋਮਵਾਰ, 29 ਜੂਨ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਹੈ। ਗਰਮੀਆਂ ਦੀਆਂ ਛੁੱਟੀਆਂ ਕਾਰਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਹਨ।
ਦਰਅਸਲ, 29 ਜੂਨ ਨੂੰ ਕਬੀਰ ਜਯੰਤੀ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ, ਸੂਬੇ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਵਿੱਚ ਵੀ 29 ਜੂਨ ਨੂੰ ਗਜ਼ਟਿਡ ਛੁੱਟੀ ਵੀ ਘੋਸ਼ਿਤ ਕੀਤੀ ਗਈ ਹੈ।
