Homeਪੰਜਾਬਪੰਜਾਬ ਸਰਕਾਰ ਨੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ 'ਤੇ ਕਾਰਵਾਈ ਦੇ ਦਿੱਤੇ ਸਖ਼ਤ...

ਪੰਜਾਬ ਸਰਕਾਰ ਨੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ‘ਤੇ ਕਾਰਵਾਈ ਦੇ ਦਿੱਤੇ ਸਖ਼ਤ ਨਿਰਦੇਸ਼

ਚੰਡੀਗੜ੍ਹ: ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਵਿੱਚ ਪਛੜ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਖੁੱਡੀਆਂ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਸਾਉਣੀ ਸੀਜ਼ਨ ਲਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਯੋਜਨਾਵਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ।

ਗੁਣਵੱਤਾ ਨਿਯੰਤਰਣ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦੇ ਹੋਏ, ਖੇਤੀਬਾੜੀ ਮੰਤਰੀ ਨੇ ਜ਼ਿਲ੍ਹਿਆਂ ਦੇ ਟੀਚਿਆਂ ਤੋਂ ਪਛੜਨ ਅਤੇ ਮਾੜੀ ਕਾਰਗੁਜ਼ਾਰੀ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਲਾਗਤਾਂ ਦੇ ਨਮੂਨੇ ਲੈਣ ਦੀ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਣਵੱਤਾ ਨਿਯੰਤਰਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਗੁਣਵੱਤਾ ਨਿਯੰਤਰਣ ਬਣਾਈ ਰੱਖਣ ਲਈ, ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਾਰੇ ਜ਼ਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੇ ਸਹੀ ਨਮੂਨੇ ਲੈਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਮੇਂ ਸਿਰ ਦਖਲਅੰਦਾਜ਼ੀ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿੱਚੋਂ 16 ਗਲਤ ਬ੍ਰਾਂਡ ਵਾਲੇ ਪਾਏ ਗਏ। ਇਸ ਦੇ ਨਾਲ ਹੀ, ਖਾਦਾਂ ਦੇ 737 ਨਮੂਨਿਆਂ ਵਿੱਚੋਂ 11 ਘਟੀਆ ਗੁਣਵੱਤਾ ਦੇ ਪਾਏ ਗਏ, ਜਿਸ ਕਾਰਨ 2 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ, ਬੀਜਾਂ ਦੇ 2113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 49 ਗੁਣਵੱਤਾ ਦੇ ਮਾਪਦੰਡਾਂ ‘ਤੇ ਖਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡਾਇਰੈਕਟਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ ਤਾਂ ਜੋ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਖੇਤੀਬਾੜੀ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ। ਇਸ ਮੀਟਿੰਗ ਦੌਰਾਨ, ਸੂਬੇ ਵਿੱਚ ਚੱਲ ਰਹੇ ਸਾਉਣੀ ਦੀਆਂ ਫਸਲਾਂ ਨਾਲ ਸਬੰਧਤ ਬਿਜਾਈ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments