Homeਪੰਜਾਬਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਵਿਕਾਸ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉੱਥੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਲਗਾਤਾਰ ਵਿਸ਼ੇਸ਼ ਯਤਨ ਕਰ ਰਹੀ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ, ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 245 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ। ਇਹ ਟੀਚਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਵਿੱਤੀ ਸਾਲ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਸੀ ਅਤੇ ਰਾਜ ਸਰਕਾਰ ਵੱਲੋਂ 266.57 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਤੋਂ ਔਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਜਲਦੀ ਹੀ ਖੋਲ੍ਹਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਪ੍ਰਦਾਨ ਕਰਕੇ ਇਨ੍ਹਾਂ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹਜ਼ਾਰਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੇ ਉੱਚ ਸਿੱਖਿਆ ਪ੍ਰਾਪਤ ਕੀਤੀ ਹੈ ਅਤੇ ਉੱਚ ਦਰਜੇ ਦੀਆਂ ਨੌਕਰੀਆਂ, ਸਰਕਾਰੀ ਸੇਵਾਵਾਂ ਅਤੇ ਆਪਣੇ ਕਾਰੋਬਾਰਾਂ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments