Homeਪੰਜਾਬਪੰਜਾਬ ਸਰਕਾਰ ਵੱਲੋਂ ਸੱਤ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਹੋਏ...

ਪੰਜਾਬ ਸਰਕਾਰ ਵੱਲੋਂ ਸੱਤ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਹੋਏ ਜਾਰੀ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ‘ਤੇ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਲਈ ਸੱਤ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਨੂੰ ਕਾਰਨ ਦੱਸੋ ਨੋਟਿਸ (ਐਸ.ਸੀ.ਐਨ.) ਜਾਰੀ ਕੀਤੇ ਹਨ। ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਨਿਯੰਤਰਣ ਮੁਹਿੰਮ ਵਿੱਚ ਪਛੜ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਆਦੇਸ਼ ਦੇਣ ਤੋਂ ਇੱਕ ਦਿਨ ਬਾਅਦ ਆਈ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਤਰਨਤਾਰਨ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਊਟੀ ਵਿੱਚ ਕੁਤਾਹੀ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਜਵਾਬਦੇਹ ਠਹਿਰਾਇਆ ਜਾਵੇਗਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਕਿਸਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਨਿਯਮਤ ਨਿਗਰਾਨੀ ਅਤੇ ਜਾਂਚ ਨੂੰ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਖਰੀਦ ‘ਤੇ ਸਹੀ ਬਿੱਲ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਘਟੀਆ ਕਿਸਮ ਦੀਆਂ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਸਪਲਾਈ ਕਰਦਾ ਹੈ, ਤਾਂ ਕਿਸਾਨਾਂ ਨੂੰ ਤੁਰੰਤ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਦਫ਼ਤਰਾਂ ਨੂੰ ਇਸਦੀ ਰਿਪੋਰਟ ਕਰਨੀ ਚਾਹੀਦੀ ਹੈ, ਤਾਂ ਜੋ ਉਸ ਵਿਰੁੱਧ ਵੀ ਢੁਕਵੀਂ ਕਾਰਵਾਈ ਕੀਤੀ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments