Home ਪੰਜਾਬ ਪੰਜਾਬ ਸਰਕਾਰ ਨੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਲੈ ਕੇ ਦਿੱਤੇ ਸਖ਼ਤ...

ਪੰਜਾਬ ਸਰਕਾਰ ਨੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਲੈ ਕੇ ਦਿੱਤੇ ਸਖ਼ਤ ਆਦੇਸ਼ , ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

0

ਚੰਡੀਗੜ੍ਹ : ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਬਹੁਤ ਹੀ ਤਰਸਯੋਗ ਅਤੇ ਚਿੰਤਾਜਨਕ ਹਾਲਾਤਾਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ, ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਨੋਟਿਸ ਲਿਆ ਅਤੇ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਆਦੇਸ਼ ਜਾਰੀ ਕੀਤੇ। ਸਬੰਧਤ ਖੇਤਰ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਅਸੁਰੱਖਿਅਤ ਅਤੇ ਗੰਦੇ ਖੁੱਲ੍ਹੇ ਸਥਾਨਾਂ ‘ਤੇ ਰਹਿ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਬਾਲ ਸੁਰੱਖਿਆ ਇਕਾਈਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਕਤ ਖੇਤਰ ਵਿੱਚ ਤੁਰੰਤ ਇੱਕ ਵਿਸ਼ੇਸ਼ ਬਚਾਅ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਚਾਏ ਗਏ ਬੱਚਿਆਂ ਲਈ ਰਿਹਾਇਸ਼, ਭੋਜਨ, ਡਾਕਟਰੀ ਸਹੂਲਤਾਂ ਅਤੇ ਸਿੱਖਿਆ ਦਾ ਤੁਰੰਤ ਪ੍ਰਬੰਧ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਡੇਰਾਬੱਸੀ ਵਰਗੀਆਂ ਸਥਿਤੀਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਬਚਾਅ ਅਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮੁਹਿੰਮ ਪ੍ਰੋਜੈਕਟ ਜੀਵਨਜੋਤ-2 ਬਚਪਨ ਬਚਾਓ ਤਹਿਤ ਨਿਰੰਤਰ ਅਤੇ ਵਚਨਬੱਧਤਾ ਨਾਲ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version