Homeਪੰਜਾਬਪੰਜਾਬ ਸਰਕਾਰ ਵੱਲੋਂ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਚੰਡੀਗੜ੍ਹ: ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਸਮਾਜ ਦੇ ਹਰ ਵਰਗ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਇਹ ਮੁਹਿੰਮ ਪਹਿਲਾਂ ਨਾਲੋਂ ਵੀ ਵੱਧ ਵਿਆਪਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਈ ਜਾਵੇਗੀ।

ਪ੍ਰੋਗਰਾਮ ਦੌਰਾਨ ਡੀ.ਐਸ.ਓ.-ਕਮ-ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਦੀ ਅਗਵਾਈ ਹੇਠ ਏ.ਡੀ.ਐਸ.ਓ. ਧੀਰਜ ਡੋਗਰਾ ਅਤੇ ਜ਼ਿਲ੍ਹਾ ਪਠਾਨਕੋਟ ਦੇ ਡੀ.ਡਬਲਿਊ.ਐਸ.ਐਸ. ਦੇ ਸੋਸ਼ਲ ਸਟਾਫ਼ ਨੇ ਹਾਜ਼ਰ ਪੰਚਾਇਤ ਨੁਮਾਇੰਦਿਆਂ ਨੂੰ ਮੁਹਿੰਮ ਦੇ ਉਦੇਸ਼ਾਂ ਅਤੇ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ‘ਤੇ ਦਿੱਤਾ ਜ਼ੋਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਸਿਰਫ਼ ਗਲੀਆਂ, ਸੜਕਾਂ ਜਾਂ ਨਾਲੀਆਂ ਦੀ ਸਫ਼ਾਈ ਤੱਕ ਸੀਮਤ ਨਹੀਂ ਹੈ। ਇਸ ਦਾ ਮੁੱਖ ਉਦੇਸ਼ ਸਮਾਜ ਵਿੱਚ ਇੱਕ ਅਜਿਹਾ ਸਵੱਛਤਾ ਸੱਭਿਆਚਾਰ ਵਿਕਸਿਤ ਕਰਨਾ ਹੈ, ਜਿਸ ਵਿੱਚ ਸਫਾਈ ਹਰ ਵਿਅਕਤੀ ਦੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਸਾਫ਼ ਸੁਥਰਾ ਅਤੇ ਸੁੰਦਰ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਸਵੱਛਤਾ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਕੰਮ ਕਰਨ ਦਾ ਮਾਹੌਲ ਪ੍ਰਦਾਨ ਕਰਨਾ ਵੀ ਸਮਾਜ ਦੀ ਜ਼ਿੰਮੇਵਾਰੀ ਹੈ।

ਹਰ ਵਰਗ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਯਤਨ
ਕਟਾਰੂਚੱਕ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਮਾਜ ਦੇ ਹਰ ਵਰਗ ਨੂੰ ਸਵੱਛਤਾ ਗਤੀਵਿਧੀਆਂ ਨਾਲ ਜੋੜਨ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਵਧਣ ਦੇ ਨਾਲ-ਨਾਲ ਸਮੂਹਿਕ ਜ਼ਿੰਮੇਵਾਰੀ ਅਤੇ ਜਨ ਭਾਗੀਦਾਰੀ ਦੀ ਭਾਵਨਾ ਮਜ਼ਬੂਤ ​​ਹੋਵੇਗੀ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਸਫ਼ਾਈ ਸਬੰਧੀ ਕੰਮਾਂ ਨੂੰ ਜਾਰੀ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਾਫ਼ ਸੁਥਰੇ ਅਤੇ ਸਿਹਤਮੰਦ ਪਿੰਡਾਂ ਵੱਲ ਸਥਾਈ ਤਬਦੀਲੀ ਲਿਆਂਦੀ ਜਾ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments