Home ਪੰਜਾਬ ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

0

ਪੰਜਾਬ : ਪੰਜਾਬ ਦੇ ਲੋਕਾਂ ਲਈ ਖੁਸ਼ੀ ਦੀ ਖ਼ਬਰ ਆਈ ਹੈ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵਚਨਬੱਧ ਹੈ। ਇਸ ਤਹਿਤ ਤਰਨਤਾਰਨ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਲਈ 5.33 ਕਰੋੜ ਰੁਪਏ ਦੀ ਵਾਧੂ ਰਕਮ ਮਨਜ਼ੂਰ ਕੀਤੀ ਗਈ ਹੈ।

ਇਹ ਜਾਣਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਇਹ ਰਕਮ ਜਲਦੀ ਹੀ ਮੁੱਖ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਭਵਨ) ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ, ਤਾਂ ਜੋ ਇਮਾਰਤ ਦੇ ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 5 ਹੋਰ ਜ਼ਿਿਲ੍ਹਆਂ ਐਸ.ਏ.ਐਸ. ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ਵਿੱਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਦੀ ਉਸਾਰੀ ਲਈ ਜ਼ਮੀਨ ਦੀ ਉਪਲਬਧਤਾ ਸਬੰਧੀ ਪ੍ਰਕਿਿਰਆ ਚੱਲ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version