Homeਪੰਜਾਬਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਸਖ਼ਤ, ਸੁਪਰੀਮ ਕੋਰਟ ਦੇ ਹੁਕਮ...

ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਸਖ਼ਤ, ਸੁਪਰੀਮ ਕੋਰਟ ਦੇ ਹੁਕਮ ਪੂਰੇ ਸੂਬੇ ਵਿੱਚ ਹੋਣਗੇ ਲਾਗੂ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ: ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਵੱਧ ਰਹੇ ਹਮਲਿਆਂ ਅਤੇ ਲੋਕਾਂ ਵਿੱਚ ਬਣ ਰਹੇ ਡਰ ਦੇ ਮਾਹੌਲ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਅਵਾਰਾ ਕੁੱਤਿਆਂ ਸਬੰਧੀ ਭਾਰਤ ਦੀ ਸੁਪਰੀਮ ਕੋਰਟ ਦੇ ਜਾਰੀ ਨਿਰਦੇਸ਼ਾਂ ਨੂੰ ਪੂਰੇ ਪੰਜਾਬ ਵਿੱਚ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਮਕਸਦ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਾਨਵਰਾਂ ਦੀ ਸੰਭਾਲ ਵੀ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਸਰਕਾਰ ਇਸ ਗੰਭੀਰ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ ਅਤੇ ਇਸਦੇ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਭੀੜ-ਭੜੱਕੇ ਵਾਲੀਆਂ ਥਾਵਾਂ, ਸਕੂਲਾਂ, ਬਾਜ਼ਾਰਾਂ, ਪਾਰਕਾਂ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਅਵਾਰਾ ਕੁੱਤਿਆਂ ਨੂੰ ਤਬਦੀਲ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਦੀ ਢੰਗ ਨਾਲ ਦੇਖਭਾਲ, ਟੀਕਾਕਰਨ ਅਤੇ ਸਿਹਤ ਸਬੰਧੀ ਜਾਂਚ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਸਰਕਾਰ ਵੱਲੋਂ ਇਸ ਮਾਮਲੇ ਵਿੱਚ ਨਗਰ ਨਿਗਮਾਂ, ਪੰਚਾਇਤਾਂ ਅਤੇ ਪਸ਼ੂ ਪਾਲਣ ਵਿਭਾਗ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਨੁੱਖੀ ਜੀਵਨ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕਰੇਗੀ, ਪਰ ਜਾਨਵਰਾਂ ਨਾਲ ਬੇਰਹਿਮੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਸੁਪਰੀਮ ਕੋਰਟ ਦੇ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਮਨੁੱਖਤਾ ਅਤੇ ਜਾਨਵਰ ਸੁਰੱਖਿਆ ਦੋਵੇਂ ਨੂੰ ਸੰਤੁਲਿਤ ਰੱਖਿਆ ਜਾ ਸਕੇ।

ਸਰਕਾਰ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਵਾਰਾ ਜਾਨਵਰਾਂ ਨੂੰ ਤੰਗ ਨਾ ਕਰਨ ਅਤੇ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਸਥਾਨਕ ਪ੍ਰਸ਼ਾਸਨ ਨੂੰ ਦੇਣ। ਇਸਦੇ ਨਾਲ ਹੀ ਪਸ਼ੂ ਭਲਾਈ ਸੰਸਥਾਵਾਂ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ।

ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਲੋਕਾਂ ਵੱਲੋਂ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਕਈ ਪਰਿਵਾਰਾਂ ਨੇ ਮੰਗ ਕੀਤੀ ਸੀ ਕਿ ਸਰਕਾਰ ਇਸ ਮਸਲੇ ‘ਤੇ ਜਲਦੀ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਤਾਂ ਜੋ ਬੱਚੇ ਅਤੇ ਬਜ਼ੁਰਗ ਬਿਨਾਂ ਡਰ ਦੇ ਜਨਤਕ ਥਾਵਾਂ ‘ਤੇ ਆ-ਜਾ ਸਕਣ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਸ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਕਿੰਨੀ ਤੇਜ਼ੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments