Home ਪੰਜਾਬ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਕਟਰਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਕਟਰਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

0

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਪ੍ਰਾਈਵੇਟ ਡਾਕਟਰਾਂ ਨੂੰ ਸਰਕਾਰੀ ਪੈਨਲ ਵਿੱਚ ਸ਼ਾਮਲ ਕਰਨ ਦਾ ਫ਼ੈੈਸਲਾ ਕੀਤਾ ਗਿਆ ਹੈ। ਇਸ ਫ਼ੈੈਸਲੇ ਤਹਿਤ ਹੁਣ ਲਗਭਗ 300 ਪ੍ਰਾਈਵੇਟ ਡਾਕਟਰ ਸਰਕਾਰੀ ਪੈਨਲ ਅਧੀਨ ਸੇਵਾਵਾਂ ਪ੍ਰਦਾਨ ਕਰਨਗੇ।

ਕਿਹਾ ਜਾ ਰਿਹਾ ਹੈ ਕਿ ਇਸ ਕਦਮ ਨਾਲ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਪੈਨਲ ਵਿੱਚ ਸ਼ਾਮਲ ਡਾਕਟਰਾਂ ਨੂੰ ਦਿਨ ਦੀ ਡਿਊਟੀ ਲਈ 1000 ਰੁਪਏ ਅਤੇ ਰਾਤ ਦੀ ਡਿਊਟੀ ਲਈ 2000 ਰੁਪਏ ਤਨਖਾਹ ਦਿੱਤੀ ਜਾਵੇਗੀ। ਕੈਬਨਿਟ ਦੇ ਇਸ ਫ਼ੈਸਲੇ ਨਾਲ ਸਿਹਤ ਸੇਵਾਵਾਂ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version