Home ਪੰਜਾਬ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਜਲੰਧਰ ਦੇ ਤਿੰਨ ਡਾਕਟਰਾਂ ਨੂੰ ਕੀਤਾ ਮੁਅੱਤਲ...

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਜਲੰਧਰ ਦੇ ਤਿੰਨ ਡਾਕਟਰਾਂ ਨੂੰ ਕੀਤਾ ਮੁਅੱਤਲ  

0

ਜਲੰਧਰ : ਜਲੰਧਰ ਦੇ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਵਿੱਚ ਖਰਾਬੀ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਡਾਕਟਰਾਂ ਨੂੰ ਸਜ਼ਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸਬੰਧੀ ਪ੍ਰੀ-ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਹੈ।

ਮੁਅੱਤਲ ਕੀਤੇ ਗਏ ਡਾਕਟਰਾਂ ਵਿੱਚ ਐਮ.ਐਸ ਡਾ. ਰਾਜ ਕੁਮਾਰ, ਐਸ.ਐਮ.ਓ ਡਾ. ਸੁਰਜੀਤ ਸਿੰਘ ਅਤੇ ਡਾ. ਸੋਨਾਕਸ਼ੀ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਤਿੰਨਾਂ ਡਾਕਟਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version