Home ਪੰਜਾਬ ਪੰਜਾਬ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ...

ਪੰਜਾਬ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲਿਆ ਇੱਕ ਮਹੱਤਵਪੂਰਨ ਫ਼ੈੈਸਲਾ

0

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫ਼ੈੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਨੇਤਰਹੀਣ ਅਤੇ ਸਰੀਰਕ ਤੌਰ ‘ਤੇ ਅਪਾਹਜ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਨੂੰ ਰਾਤ ਦੀ ਡਿਊਟੀ ਨਾ ਲਗਾਈ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬੀਤੇ ਦਿਨ੍ਹੀ ਦਿਵਿਆਂਗ ਕਰਮਚਾਰੀਆਂ ਦੇ ਨਾਲ ਹੋਈਆਂ ਮੀਟਿੰਗਾਂ ਵਿੱਚ ਦਿਵਿਆਂਗ ਕਰਮਚਾਰੀਆਂ ਦੇ ਸੰਗਠਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਸਰੀਰਕ ਤੌਰ ‘ਤੇ ਅਪਾਹਜ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਯਾਤਰਾ ਨਾਲ ਸਬੰਧਤ ਚੁਣੌਤੀਆਂ ਦੇ ਮੱਦੇਨਜ਼ਰ, ਮਨੁੱਖੀ ਸੰਵੇਦਨਸ਼ੀਲਤਾ ਅਤੇ ਕਰਮਚਾਰੀਆਂ ਦੀ ਭਲਾਈ ਦੇ ਦ੍ਰਿਸ਼ਟੀਕੋਣ ਤੋਂ ਇਹ ਕਦਮ ਚੁੱਕਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version