Home ਪੰਜਾਬ ਬਠਿੰਡਾ ‘ਚ 26 ਅਗਸਤ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ, ਮਸਲਿਆਂ ਦਾ ਹੋਵੇਗਾ ਨਿਪਟਾਰਾ

ਬਠਿੰਡਾ ‘ਚ 26 ਅਗਸਤ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ, ਮਸਲਿਆਂ ਦਾ ਹੋਵੇਗਾ ਨਿਪਟਾਰਾ

0

ਬਠਿੰਡਾ: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਤੇ ਸਮੇਂ ਸਿਰ ਹੱਲ ਲਈ ਐਨਆਰਆਈ ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ। ਇਸੇ ਤਹਿਤ 26 ਅਗਸਤ 2026 ਨੂੰ ਬਠਿੰਡਾ ਵਿਖੇ ਐਨਆਰਆਈ ਮਿਲਣੀ ਕਰਵਾਈ ਜਾਵੇਗੀ।

ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਿੱਧੇ ਤੌਰ ’ਤੇ ਸਰਕਾਰ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਪ੍ਰਵਾਸੀ ਪੰਜਾਬੀ ਸਰਕਾਰ ਦੇ ਅਧਿਕਾਰੀਆਂ ਨੂੰ ਆਪਣੇ ਸੁਝਾਅ ਵੀ ਦੇ ਸਕਣਗੇ।

ਸਰਕਾਰ ਦਾ ਉਦੇਸ਼ ਐਨਆਰਆਈ ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਨੂੰ ਲੰਬਿਤ ਰੱਖਣ ਦੀ ਬਜਾਏ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਹੈ। ਮਿਲਣੀ ਦੌਰਾਨ ਜਾਇਦਾਦੀ ਵਿਵਾਦਾਂ, ਪੁਲਿਸ ਨਾਲ ਸਬੰਧਤ ਮਾਮਲਿਆਂ, ਪ੍ਰਸ਼ਾਸਨਿਕ ਸਮੱਸਿਆਵਾਂ ਅਤੇ ਹੋਰ ਕਾਨੂੰਨੀ ਜਾਂ ਸਰਕਾਰੀ ਮੁੱਦਿਆਂ ਬਾਰੇ ਸ਼ਿਕਾਇਤਾਂ ਸੁਣੀਆਂ ਜਾਣ ਦੀ ਉਮੀਦ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਐਨਆਰਆਈ ਮਿਲਣੀਆਂ ਦਾ ਮਕਸਦ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਲੰਬੇ ਚੱਕਰਾਂ ਤੋਂ ਰਾਹਤ ਦੇਣਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version