ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ, ਅਮਿਤ ਸਰੀਨ ਨੂੰ ਏ.ਡੀ.ਸੀ. (ਜਨਰਲ) ਫਿਰੋਜ਼ਪੁਰ, ਦਮਨਜੀਤ ਸਿੰਘ ਮਾਨ ਨੂੰ ਏ.ਡੀ.ਸੀ. ਪੇਂਡੂ ਵਿਕਾਸ ਪਟਿਆਲਾ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹਰਦੀਪ ਸਿੰਘ ਨੂੰ ਅਸਟੇਟ ਅਫਸਰ (ਹਾਊਸਿੰਗ) ਗਮਾਡਾ, ਅਮਰਿੰਦਰ ਸਿੰਘ ਟਿਵਾਣਾ ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਜੁਗਰਾਜ ਸਿੰਘ ਕਾਹਲੋਂ ਨੂੰ ਐਸ.ਡੀ.ਐਮ. ਮਲੋਟ ਨਿਯੁਕਤ ਕੀਤਾ ਗਿਆ ਹੈ।












