Homeਪੰਜਾਬਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਕਾਰਨਾਂ ਕਰਕੇ ਦੋ IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਕਾਰਨਾਂ ਕਰਕੇ ਦੋ IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਕਾਰਨਾਂ ਕਰਕੇ ਦੋ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋਵੇਗਾ। ਸਰਕਾਰੀ ਹੁਕਮਾਂ ਅਨੁਸਾਰ, ਨਾਨਕ ਸਿੰਘ (ਆਰ.ਆਰ:2011) ਨੂੰ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਤੋਂ ਡੀ.ਆਈ.ਜੀ. ਰੂਪਨਗਰ ਰੇਂਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਹ ਐਚ.ਐਸ. ਭੁੱਲਰ (ਆਈ.ਪੀ.ਐਸ.) ਦੀ ਥਾਂ ਲੈਣਗੇ, ਜੋ ਇਸ ਸਮੇਂ ਮੁਅੱਤਲ ਹਨ।

ਇਸ ਤੋਂ ਇਲਾਵਾ, ਸੰਦੀਪ ਗੋਇਲ (ਐਸ.ਪੀ.ਐਸ.:2011), ਜੋ ਇਸ ਸਮੇਂ ਏ.ਆਈ.ਜੀ. ਏ.ਜੀ.ਟੀ.ਐਫ., ਪੰਜਾਬ, ਲੁਧਿਆਣਾ ਵਜੋਂ ਤਾਇਨਾਤ ਹਨ, ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੀ ਡਿਊਟੀ ਵੀ ਸੰਭਾਲਣਗੇ। ਉਨ੍ਹਾਂ ਨੂੰ ਨਾਨਕ ਸਿੰਘ ਦੀ ਥਾਂ ਇਹ ਵਾਧੂ ਡਿਊਟੀ ਸੌਂਪੀ ਗਈ ਹੈ। ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ ਗ੍ਰਹਿ ਵਿਭਾਗ, ਪੰਜਾਬ ਦੁਆਰਾ ਰਾਜਪਾਲ ਵੱਲੋਂ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 18 ਅਕਤੂਬਰ ਨੂੰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਕਾਰਵਾਈ ਗ੍ਰਹਿ ਵਿਭਾਗ ਨੇ ਕੀਤੀ ਸੀ। ਅੱਜ , ਵੀਰਵਾਰ ਨੂੰ ਚੰਡੀਗੜ੍ਹ ਤੋਂ ਸੀ.ਬੀ.ਆਈ. ਦੀ ਇੱਕ ਟੀਮ ਨੇ ਉਸਨੂੰ ਮੋਹਾਲੀ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਸੀ.ਬੀ.ਆਈ. ਦੀਆਂ ਅੱਠ ਟੀਮਾਂ ਨੇ ਅੰਬਾਲਾ, ਮੋਹਾਲੀ, ਚੰਡੀਗੜ੍ਹ ਅਤੇ ਰੂਪਨਗਰ ਸਮੇਤ ਸੱਤ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਾਂਚ ਏਜੰਸੀ ਨੇ ਡੀ.ਆਈ.ਜੀ. ਭੁੱਲਰ ਦੇ ਘਰ, ਦਫ਼ਤਰ, ਫਾਰਮ ਹਾਊਸ ਅਤੇ ਹੋਰ ਅਹਾਤਿਆਂ ਦੀ ਵੀ ਤਲਾਸ਼ੀ ਲਈ। ਪੰਜਾਬ ਸਰਕਾਰ ਨੇ ਕਿਹਾ ਕਿ ਇਹ ਕਾਰਵਾਈ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਉਸਦੀ “ਜ਼ੀਰੋ ਟਾਲਰੈਂਸ” ਨੀਤੀ ਨੂੰ ਦਰਸਾਉਂਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments