Homeਪੰਜਾਬਇਨ੍ਹਾਂ ਡਾਕਟਰਾਂ ਨੂੰ 40 ਹਜ਼ਾਰ ਰੁਪਏ ਦੇਵੇਗੀ ਪੰਜਾਬ ਸਰਕਾਰ

ਇਨ੍ਹਾਂ ਡਾਕਟਰਾਂ ਨੂੰ 40 ਹਜ਼ਾਰ ਰੁਪਏ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਮਾਹਿਰ ਡਾਕਟਰਾਂ ਨੂੰ ਤਨਖਾਹ ਤੋਂ ਇਲਾਵਾ ਹਰ ਮਹੀਨੇ 40 ਹਜ਼ਾਰ ਰੁਪਏ ਦੇਵੇਗੀ। ਇਸ ਦੇ ਨਾਲ ਹੀ ਡਾਕਟਰ ਆਪਣੀ ਮਰਜ਼ੀ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਪੋਸਟਿੰਗ ਵੀ ਲੈ ਸਕਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਨੁਸਾਰ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਮਾਹਰ ਡਾਕਟਰਾਂ ਦੀ ਸਹੂਲਤ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਮਾਹਿਰ ਡਾਕਟਰਾਂ ਨੂੰ ਤਨਖਾਹ ਤੋਂ ਇਲਾਵਾ 40 ਹਜ਼ਾਰ ਰੁਪਏ ਦਿੱਤੇ ਜਾਣਗੇ।

ਦਰਅਸਲ, ਸਰਹੱਦੀ ਖੇਤਰਾਂ ਵਿੱਚ ਪੋਸਟਿੰਗ ਪ੍ਰਾਪਤ ਕਰਨ ਵੇਲੇ ਸਹੂਲਤਾਂ ਦੀ ਘਾਟ ਦਾ ਡਾਕਟਰ ਹਵਾਲਾ ਦਿੰਦੇ ਹਨ। ਇਸ ਕਾਰਨ ਡਾਕਟਰਾਂ ਦਾ ਉੱਥੋਂ ਜਲਦੀ ਤਬਾਦਲਾ ਹੋ ਜਾਂਦਾ ਹੈ, ਜਿਸ ਨਾਲ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ। ਇਸ ਲਈ, ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਡਾਕਟਰਾਂ ਨੂੰ ਹਰ ਮਹੀਨੇ 40 ਹਜ਼ਾਰ ਰੁਪਏ ਵਾਧੂ ਦੇਣ ਦਾ ਫ਼ੈੈਸਲਾ ਕੀਤਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ, ਸਪੈਸ਼ਲਿਸਟ ਡਾਕਟਰ ਐਸੋਸੀਏਸ਼ਨ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਜੇਕਰ ਸਰਕਾਰ 40,000 ਰੁਪਏ ਵਾਧੂ ਦਿੰਦੀ ਹੈ, ਤਾਂ ਉਹ ਸਰਹੱਦੀ ਜ਼ਿਲ੍ਹਿਆਂ ਤੋਂ ਤਬਾਦਲਾ ਨਹੀਂ ਲੈਣਗੇ। ਹੁਣ ਸਰਕਾਰ ਨੇ ਇਹ ਫ਼ੈੈਸਲਾ ਲੋਕਾਂ ਦੀ ਸਹੂਲਤ ਅਤੇ ਡਾਕਟਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਇਸ ਫ਼ੈੈਸਲੇ ਨਾਲ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ, ਤਰਨਤਾਰਨ, ਪਠਾਨਕੋਟ, ਫਾਜ਼ਿਲਕਾ, ਜਲਾਲਾਬਾਦ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਤਾਇਨਾਤ ਡਾਕਟਰਾਂ ਨੂੰ ਲਾਭ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments