Homeਪੰਜਾਬਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਵਲ ਹਸਪਤਾਲ ਮਨੀਮਾਜਰਾ ਦਾ ਅਚਾਨਕ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਵਲ ਹਸਪਤਾਲ ਮਨੀਮਾਜਰਾ ਦਾ ਅਚਾਨਕ ਕੀਤਾ ਦੌਰਾ

ਚੰਡੀਗੜ੍ਹ : ਪਿਛਲੇ ਲੰਬੇ ਸਮੇਂ ਤੋਂ ਡਾਕਟਰਾਂ ਦੀ ਕਮੀ ਨਾਲ ਜੂਝ ਰਹੇ ਸਿਵਲ ਹਸਪਤਾਲ ਮਨੀਮਾਜਰਾ ਦਾ ਅਚਾਨਕ ਦੌਰਾ ਕਰਨ ਲਈ ਅੱਜ ਦੁਪਹਿਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪਹੁੰਚੇ। ਉਨ੍ਹਾਂ ਹਸਪਤਾਲ ਦੀ ਸਿਹਤ ਪ੍ਰਬੰਧਨਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਦੀ ਇਮਰਜੈਂਸੀ, ਓ.ਪੀ.ਡੀ. ਅਤੇ ਗਾਇਨੀ ਵਾਰਡ ਦਾ ਨਿਰੀਖਣ ਕਰ ਮਰੀਜ਼ਾਂ ਅਤੇ ਸਹਾਇਕਾਂ ਨਾਲ ਗੱਲਬਾਤ ਕੀਤੀ।

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਹਸਪਤਾਲ ਪ੍ਰਬੰਧਨ ਤੋਂ ਇਨ੍ਹਾਂ ਕਮੀਆਂ ਦੇ ਬਾਰੇ ਵਿੱਚ ਵਿਸਥਾਰਪੂਰਵਕ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਪ੍ਰਸ਼ਾਸਕ ਨੇ ਪਹਿਲਾਂ ਐਮਰਜੈਂਸੀ ਵਾਰਡ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦਾਖਲ ਮਰੀਜ਼ਾਂ ਤੋਂ ਉਨ੍ਹਾਂ ਦੀਆਂ ਬਿਮਾਰੀਆਂ, ਇਲਾਜ ਅਤੇ ਉਪਲਬਧ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ। ਇਸ ਦੇ ਬਾਅਦ ਉਨ੍ਹਾਂ ਨੇ ਆਊਟਪੇਸ਼ੈਂਟ ਵਿਭਾਗ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਕੰਮਕਾਜ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਡਾਕਟਰਾਂ ਦੇ ਕਮਰਿਆਂ ਦੇ ਬਾਹਰ ਉਡੀਕ ਕਰ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਡਾਕਟਰਾਂ ਦੇ ਕਮਰਿਆਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਚਰਚਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments