Homeਪੰਜਾਬਪੰਜਾਬ ਦੇ ਰਾਜਪਾਲ ਕਟਾਰੀਆ ਨੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਨਵੀਂ ਦਿੱਲੀ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ।

ਮੁਲਾਕਾਤ ਦੌਰਾਨ ਪੀਯੂ ਸਮੇਤ ਪ੍ਰਸ਼ਾਸਨਿਕ ਅਤੇ ਵਿਕਾਸ ਨਾਲ ਜੁੜੇ ਮਾਮਲੇ ਵੀ ਵਿਚਾਰੇ ਜਾਣ ਦੀ ਜਾਣਕਾਰੀ ਹੈ। ਰਾਜਪਾਲ ਕਟਾਰੀਆ ਨੇ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਤਰਜੀਹਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਉਪ ਰਾਸ਼ਟਰਪਤੀ ਨਾਲ ਵਿਚਾਰ ਸਾਂਝੇ ਕੀਤੇ।

ਸੀ.ਪੀ. ਰਾਧਾਕ੍ਰਿਸ਼ਨਨ ਪੀਯੂ ਦੇ ਚਾਂਸਲਰ ਵੀ ਹਨ। ਸਤੰਬਰ ਵਿੱਚ ਉਨ੍ਹਾਂ ਨੇ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ, ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ।

ਇਸ ਤੋਂ ਪਹਿਲਾਂ ਜੂਨ ਵਿੱਚ ਨਵੀਂ ਦਿੱਲੀ ਵਿੱਚ ਕਟਾਰੀਆ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਕਾਰਜਾਂ ਅਤੇ ਪ੍ਰਸ਼ਾਸਨਿਕ ਤਰਜੀਹਾਂ ਬਾਰੇ ਜਾਣਕਾਰੀ ਦਿੱਤੀ ਸੀ। ਉਸ ਮੌਕੇ ਖੇਡਾਂ, ਸੱਭਿਆਚਾਰ ਅਤੇ ਕਾਨੂੰਨੀ ਬੁਨਿਆਦੀ ਢਾਂਚੇ ਨਾਲ ਸਬੰਧਤ ਮੁੱਦੇ ਵੀ ਵਿਚਾਰੇ ਗਏ ਸਨ।

ਮੌਜੂਦਾ ਮੁਲਾਕਾਤ ਨੂੰ ਪੰਜਾਬ ਅਤੇ ਚੰਡੀਗੜ੍ਹ ਨਾਲ ਜੁੜੇ ਮਹੱਤਵਪੂਰਨ ਪ੍ਰਸ਼ਾਸਨਿਕ ਅਤੇ ਵਿਕਾਸੀ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰੇ ਵਜੋਂ ਦੇਖਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments