Homeਪੰਜਾਬਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਲਿਆ ਅਹਿਮ ਫ਼ੈਸਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਦਫ਼ਤਰੀ ਕੰਮਕਾਜ ‘ਚ ਪਾਰਦਰਸ਼ਤਾ ਲਿਆਉਣ ਅਤੇ ਦਿੱਕਤਾਂ ਨੂੰ ਦੂਰ ਕਰਨ ਲਈ ਇਕ ਅਹਿਮ ਫ਼ੈਸਲਾ ਲਿਆ ਹੈ। ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਜ , 1 ਜੁਲਾਈ ਤੋਂ ਸੂਬੇ ਦੇ ਸਾਰੇ ਸਿਵਲ ਸਰਜਨ ਦਫ਼ਤਰਾਂ ਦੇ ਸਾਰੇ ਦਫ਼ਤਰੀ ਕੰਮ-ਕਾਜ ਹੁਣ ਈ-ਆਫ਼ਿਸ ਪੋਰਟਲ ਰਾਹੀਂ ਕੀਤੇ ਜਾਣਗੇ। ਇਸ ਨਵੀਂ ਆਨਲਾਈਨ ਪ੍ਰਣਾਲੀ ਤਹਿਤ ਪਹਿਲੇ ਪੜਾਅ ਵਿੱਚ ਛੁੱਟੀਆਂ, ਸ਼ਿਕਾਇਤਾਂ ਅਤੇ ਅਦਾਲਤੀ ਕੇਸਾਂ ਨਾਲ ਸਬੰਧਤ ਫਾਈਲਾਂ ਸਿਵਲ ਸਰਜਨ ਦਫ਼ਤਰ ਤੋਂ ਈ-ਆਫ਼ਿਸ ਰਾਹੀਂ ਸਿੱਧੇ ਡਾਇਰੈਕਟਰ ਦਫ਼ਤਰ ਨੂੰ ਭੇਜੀਆਂ ਜਾਣਗੀਆਂ।

ਇਸ ਤੋਂ ਬਾਅਦ ਅਗਲੇ ਪੜਾਅ ਵਿੱਚ ਤਰੱਕੀ, ਐਨ.ਓ.ਸੀ., ਐਮ.ਏ.ਸੀ.ਪੀ., ਵਿੱਤੀ ਮਾਮਲਿਆਂ ਅਤੇ ਹੋਰ ਜ਼ਰੂਰੀ ਪ੍ਰਬੰਧਕੀ ਫਾਈਲਾਂ ਦਾ ਨਿਪਟਾਰਾ ਵੀ ਇਸ ਪ੍ਰਣਾਲੀ ਰਾਹੀਂ ਕੀਤਾ ਜਾਵੇਗਾ। ਇਸ ਪ੍ਰਣਾਲੀ ਨੂੰ ਜ਼ਿਲ੍ਹਾ ਪੱਧਰ ‘ਤੇ ਸਹੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਦਫ਼ਤਰਾਂ ਤੋਂ ਕੰਪਿਊਟਰ ਦੀ ਤਕਨੀਕੀ ਜਾਣਕਾਰੀ ਵਾਲੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਮਾਸਟਰ ਟਰੇਨਰ ਵਜੋਂ ਨਾਮਜ਼ਦ ਕਰਨ ਜੋ ਬਾਕੀ ਸਟਾਫ਼ ਨੂੰ ਸਿਖਲਾਈ ਦੇਵੇਗਾ।

ਪੰਜਾਬ ਸਿਵਲ ਮੈਡੀਕਲ ਸਰਵਿ ਸਿਜ਼ ਐਸੋਸੀਏਸ਼ਨ ਨੇ ਵਿਭਾਗ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਇੱਕ ਵੱਡਾ ਪ੍ਰਸ਼ਾਸਨਿਕ ਸੁਧਾਰ ਹੈ ਜੋ ਡਾਕਟਰਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਾ ਹੈ। ਇਸ ਨਾਲ ਦਫ਼ਤਰ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਦੂਰ ਹੋਵੇਗੀ ਅਤੇ ਮੈਡੀਕਲ ਅਫ਼ਸਰਾਂ ਨੂੰ ਆਪਣਾ ਕੰਮ ਕਰਨ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ, ਜਿਸ ਨਾਲ ਸਮੁੱਚੇ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments