Home ਪੰਜਾਬ ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨਿਰਦੇਸ਼ ਕੀਤੇ ਗਏ ਜਾਰੀ

ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨਿਰਦੇਸ਼ ਕੀਤੇ ਗਏ ਜਾਰੀ

0

ਲੁਧਿਆਣਾ : ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰੋਜੈਕਟ ਡਾਇਰੈਕਟਰ ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਯੂ-ਡਾਈਸ 2026-27 ਤਹਿਤ ਸਾਲ 2025-26 ਦੇ ਵਿਦਿਆਰਥੀਆਂ ਦੇ ਪ੍ਰਗਤੀ ਕਾਰਜਾਂ ਨੂੰ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਡਿਪਟੀ ਐਸ.ਪੀ.ਡੀ. ਆਈ.ਸੀ.ਟੀ. ਵੱਲੋਂ ਜਾਰੀ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਵੱਲੋਂ ਹਰ ਸਾਲ ਕਰਵਾਏ ਜਾਣ ਵਾਲੇ ਯੂ-ਡੀ.ਆਈ.ਸੀ.ਈ. ਸਰਵੇਖਣ ਸਾਲ 2026-27 ਲਈ ਸ਼ੁਰੂ ਹੋ ਚੁੱਕਾ ਹੈ।

ਇਸ ਤੋਂ ਪਹਿਲਾਂ ਸਾਲ 2025-26 ਦੇ ਵਿ ਦਿਆਰਥੀਆਂ ਦੀ ਪ੍ਰਗਤੀ ਗਤੀਵਿਧੀ 28 ਮਈ ਤੱਕ ਮੁਕੰਮਲ ਕਰਵਾਉਣ ਲਈ ਕਿਹਾ ਗਿਆ ਸੀ ਪਰ ਯੂ-ਡਾਈਸ ਪੋਰਟਲ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੀ ਰਫ਼ਤਾਰ ਬਹੁਤ ਮੱਠੀ ਹੈ। ਇਸ ਅਣਗਹਿਲੀ ਦਾ ਉੱਚ ਅਧਿਕਾਰੀਆਂ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ।

ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਯੂ-ਡਾਈਸ ਦਾ ਕੰਮ ਇੱਕੋ ਸਮੇਂ ਕੀਤਾ ਜਾਂਦਾ ਹੈ। ਬਹੁਤ ਸਾਰੇ ਵਿਦਿਆਰਥੀ ਇੱਕ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਦੂਜੇ ਰਾਜ ਵਿੱਚ ਪਰਵਾਸ ਜਾਂ ਤਬਾਦਲੇ ਕਰਦੇ ਹਨ। ਅਜਿਹੇ ਵਿਦਿਆਰਥੀਆਂ ਦੇ ਡੇਟਾ ਨੂੰ ਅਪਡੇਟ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਪਿਛਲੇ ਸਕੂਲ ਦੀ ਹੈ।

ਜੇਕਰ ਪਿਛਲਾ ਸਕੂਲ ਵਿਦਿਆਰਥੀ ਦੀ ਤਰੱਕੀ ਦਾ ਕੰਮ ਪੂਰਾ ਨਹੀਂ ਕਰਦਾ ਹੈ, ਤਾਂ ਨਵੇਂ ਸਕੂਲ ਨੂੰ ਆਪਣਾ ੂ-ਧੀਛਓ ਕੰਮ ਪੂਰਾ ਕਰਨਾ ਮੁਸ਼ਕਲ ਹੋ ਜਾਂਦਾ ਹੈ। ਵਿਭਾਗ ਨੇ ਕਿਹਾ ਹੈ ਕਿ ਕਿਉਂਕਿ ੂ-ਧੀਛਓ ਸਰਵੇਖਣ ਸਮਾਂਬੱਧ ਹੈ, ਇਸ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਆਪਣੇ ਜ਼ਿਲ੍ਹਿਆਂ ਦੇ ਸਮੂਹ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਕਿ ਵਿਦਿਆਰਥੀਆਂ ਦੀ ਪ੍ਰਗਤੀ ਦਾ ਕੰਮ 20 ਜੂਨ ਤੱਕ ਹਰ ਹਾਲਤ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version