Home ਪੰਜਾਬ ਪੰਜਾਬ ‘ਚ ਤਿੰਨ ਦਿਨ ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ‘ਚ ਤਿੰਨ ਦਿਨ ਸੰਘਣੀ ਧੁੰਦ ਦੀ ਚੇਤਾਵਨੀ

0

ਮੋਹਾਲੀ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਪਹਾੜੀ ਇਲਾਕਿਆਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 0.7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਸੂਬੇ ਦਾ ਤਾਪਮਾਨ 6.4 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿੱਚ ਆਏ ਇਸ ਬਦਲਾਅ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਠੰਢ ਦਾ ਅਸਰ ਵਧ ਗਿਆ ਹੈ। ਰਾਤ ਸਮੇਂ ਤਾਪਮਾਨ ਡਿੱਗਣ ਨਾਲ ਲੋਕਾਂ ਨੂੰ ਸਰਦੀ ਮਹਿਸੂਸ ਹੋ ਰਹੀ ਹੈ। ਫਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਸਥਾਨ ਦਰਜ ਕੀਤਾ ਗਿਆ ਹੈ, ਜਦਕਿ ਕਈ ਹੋਰ ਇਲਾਕਿਆਂ ਵਿੱਚ ਵੀ ਪਾਰਾ ਹੇਠਾਂ ਆਇਆ ਹੈ।

ਦੂਜੇ ਪਾਸੇ, ਚੰਡੀਗੜ੍ਹ ਵਿੱਚ ਮੌਸਮ ਕੁਝ ਵੱਖਰਾ ਰਿਹਾ ਅਤੇ ਇੱਥੇ ਧੁੱਪ ਨਿਕਲੀ। ਹਾਲਾਂਕਿ, ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਦਾ ਅਸਰ ਇਲਾਕੇ ਵਿੱਚ ਮਹਿਸੂਸ ਕੀਤਾ ਜਾ ਰਿਹਾ ਹੈ।

ਅਗਲੇ ਤਿੰਨ ਦਿਨਾਂ ਦੌਰਾਨ ਸੰਘਣੀ ਧੁੰਦ ਕਾਰਨ ਸਵੇਰ ਅਤੇ ਰਾਤ ਦੇ ਸਮੇਂ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਰਹੇਗੀ। ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਖਾਸ ਕਰਕੇ ਸੜਕਾਂ ’ਤੇ ਸਫ਼ਰ ਕਰਦੇ ਸਮੇਂ ਵਾਹਨਾਂ ਦੀ ਰਫ਼ਤਾਰ ਸੰਭਲ ਕੇ ਰੱਖਣੀ ਚਾਹੀਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version