HomePunjabਪੰਜਾਬ ਪੁਲਿਸ ਨੇ ਵੱਡੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਵੱਡੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਾਕਿਸਤਾਨ ਸਥਿਤ ਇੱਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਇਸ ਅੱਤਵਾਦੀ ਮਾਡਿਊਲ ਦੇ 2 ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਕਾਬੂ ਕੀਤੇ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰਕੇ ਇਹ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਮਾਡਿਊਲ ਤਿਉਹਾਰਾਂ ਤੋਂ ਪਹਿਲਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਗੈਂਗ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਅਤੇ ਯੂ.ਐਸ.ਏ. ਸਥਿਤ ਗੈਂਗਸਟਰ ਹੈਪੀ ਪਾਸੀਆ ਦੁਆਰਾ ਸੰਚਾਲਿਤ ਜਾ ਰਿਹਾ ਸੀ। ਇਸ ਗ੍ਰਿਫਤਾਰੀ ਨਾਲ ਪੁਲਿਸ ਨੇ ਪੰਜਾਬ ਵਿੱਚ ਕਈ ਨਿਸ਼ਾਨੇ ਵਾਲੇ ਹਮਲਿਆਂ ਨੂੰ ਟਾਲ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਵੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਮਿਲ ਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ, ਜਿਸ ਨੂੰ ਸਰਹੱਦ ਪਾਰ ਤੋਂ ਚਲਾਇਆ ਜਾ ਰਿਹਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments