Home ਪੰਜਾਬ ਪੰਜਾਬ ਪੁਲਿਸ ਨੇ ਬਠਿੰਡਾ ‘ਚ 400 ਕਿਸਾਨਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਪੰਜਾਬ ਪੁਲਿਸ ਨੇ ਬਠਿੰਡਾ ‘ਚ 400 ਕਿਸਾਨਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

0

ਬਠਿੰਡਾ: ਪੰਜਾਬ ਪੁਲਿਸ ਵੱਲੋਂ ਕਿਸਾਨਾਂ ‘ਤੇ ਮਾਮਲਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਅਨੁਸਾਰ, ਬਠਿੰਡਾ ਦੇ ਰਾਮਪੁਰਾ ਫੂਲ ਪਿੰਡ ਦੇ ਨੇੜੇ ਜਿਓਂਦ ਪਿੰਡ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਕਿਸਾਨਾਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ, ਪੰਜਾਬ ਪੁਲਿਸ ਨੇ ਲਗਭਗ 400 ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਜਿਓਂਦ ਪਿੰਡ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਭਿਆਨਕ ਝੜਪ ਹੋਈ ਸੀ।

ਇਸ ਦੌਰਾਨ ਕਥਿਤ ਤੌਰ ‘ਤੇ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਦੀ ਗੱਲ ਕਹੀ ਜਾ ਰਹੀ ਹੈ । ਇਸ ਦੇ ਨਾਲ ਹੀ , ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਹਾਲੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਸਾਨਾਂ ਨੇ ਆਪਣੇ ਸਾਥੀਆਂ ਖ਼ਿਲਾਫ਼ ਸ਼ਿਕਾਇਤਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਰੋਕ ਦਿੱਤਾ, ਜਿਸ ਕਾਰਨ ਜਿਓਂਦ ਪਿੰਡ ਵਿੱਚ ਉਨ੍ਹਾਂ ਦਰਮਿਆਨ ਝੜਪਾਂ ਹੋਈਆਂ। ਪੁਲਿਸ ਨੇ ਹੁਣ 400 ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version