Homeਪੰਜਾਬਪੰਜਾਬ 'ਚ ਡਰਾਫਟ ਵੋਟਰ ਸੂਚੀ ਜਾਰੀ, 11 ਦਸੰਬਰ ਤੱਕ ਨਾਮ ਜੋੜਨ ਤੇ...

ਪੰਜਾਬ ‘ਚ ਡਰਾਫਟ ਵੋਟਰ ਸੂਚੀ ਜਾਰੀ, 11 ਦਸੰਬਰ ਤੱਕ ਨਾਮ ਜੋੜਨ ਤੇ ਗਲਤੀਆਂ ਸੁਧਾਰਨ ਦਾ ਮੌਕਾ

ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਭਾਰਤੀ ਚੋਣ ਕਮਿਸ਼ਨ ਦੀ ਵਿਸ਼ੇਸ਼ ਤੀਬਰ ਸੋਧ (SIR)-2027 ਮੁਹਿੰਮ ਤਹਿਤ ਬੁੱਧਵਾਰ ਨੂੰ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਨਾਲ ਲੋਕਾਂ ਨੂੰ ਆਪਣੀ ਵੋਟਰ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਸੋਧ ਕਰਵਾਉਣ ਦਾ ਮੌਕਾ ਮਿਲੇਗਾ।

ਮੁੱਖ ਚੋਣ ਅਧਿਕਾਰੀ ਵੱਲੋਂ ਇਸ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਡਰਾਫਟ ਵੋਟਰ ਸੂਚੀ ਅਤੇ ਇਸ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਡਰਾਫਟ ਸੂਚੀ ਜਾਰੀ ਹੋਣ ਤੋਂ ਬਾਅਦ ਹੁਣ ਨਾਗਰਿਕ ਇਸ ਵਿੱਚ ਆਪਣਾ ਨਾਮ ਚੈੱਕ ਕਰ ਸਕਦੇ ਹਨ। ਜੇਕਰ ਕਿਸੇ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਦਰਜ ਨਿੱਜੀ ਜਾਣਕਾਰੀ ਜਾਂ ਹੋਰ ਵੇਰਵਿਆਂ ਵਿੱਚ ਗਲਤੀ ਹੋਣ ’ਤੇ ਵੀ ਸੁਧਾਰ ਲਈ ਬੇਨਤੀ ਕੀਤੀ ਜਾ ਸਕਦੀ ਹੈ।

ਮੁਹੱਈਆ ਕਰਵਾਈ ਗਈ ਜਾਣਕਾਰੀ ਮੁਤਾਬਕ ਨਾਮ ਜੋੜਨ ਅਤੇ ਗਲਤੀਆਂ ਠੀਕ ਕਰਵਾਉਣ ਲਈ 11 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਲਈ ਵੋਟਰਾਂ ਨੂੰ ਅਪੀਲ ਹੈ ਕਿ ਉਹ ਸਮਾਂ ਰਹਿੰਦਿਆਂ ਆਪਣੀ ਜਾਣਕਾਰੀ ਦੀ ਜਾਂਚ ਕਰਨ, ਤਾਂ ਜੋ ਚੋਣਾਂ ਦੌਰਾਨ ਵੋਟ ਪਾਉਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments