Home ਪੰਜਾਬ ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਪਲਟੀ

ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਪਲਟੀ

0

ਸਮਰਾਲਾ : ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਅੱਜ ਸਵੇਰੇ 8 ਵਜੇ ਦੇ ਕਰੀਬ ਅਚਾਨਕ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਗਭਗ 40 ਯਾਤਰੀ ਸਵਾਰ ਸਨ। ਬੱਸ ਪਲਟਦੇ ਹੀ ਚੀਕ-ਚਿਹਾੜਾ ਪੈ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਨਿਵਾਸੀ ਮੌਕੇ ‘ਤੇ ਪਹੁੰਚ ਗਏ ਅਤੇ ਪਲਟੀ ਹੋਈ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ । ਇਸ ਹਾਦਸੇ ਵਿੱਚ ਦੋ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਰਾਲਾ ਲਿਜਾਇਆ ਗਿਆ। ਬਾਕੀ ਯਾਤਰੀਆਂ ਨੂੰ ਮਾਮੂਲੀ ਸੱਟਾਂ ਅਤੇ ਝਰੀਟਾਂ ਲੱਗੀਆਂ, ਪਰ ਸਾਰੇ ਵਾਲ-ਵਾਲ ਬਚ ਗਏ।

ਮੌਕੇ ‘ਤੇ ਮੌਜੂਦ ਬੱਸ ਸਟਾਫ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਚੱਲਦੇ ਸਮੇਂ ਬੱਸ ਦੀ ਰਾਡ ਬੈਲਟ ਟੁੱਟ ਗਈ, ਜਿਸ ਕਾਰਨ ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ। ਇਹ ਹਾਦਸਾ ਉਸੇ ਸਮੇਂ ਵਾਪਰਿਆ ਜਦੋਂ ਬੱਸ ਮੁੱਖ ਹਾਈਵੇਅ ਤੋਂ ਸਮਰਾਲਾ ਸ਼ਹਿਰ ਵਿੱਚ ਦਾਖਲ ਹੋ ਰਹੀ ਸੀ। ਹਸਪਤਾਲ ਅਧਿਕਾਰੀਆਂ ਅਨੁਸਾਰ, ਦੋਵੇਂ ਜ਼ਖਮੀ ਯਾਤਰੀਆਂ ਦੀ ਹਾਲਤ ਹੁਣ ਸਥਿਰ ਹੈ।

NO COMMENTS

LEAVE A REPLY

Please enter your comment!
Please enter your name here

Exit mobile version