Homeਪੰਜਾਬਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਸੂਚਨਾ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਸੂਚਨਾ ਕੀਤੀ ਜਾਰੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਅਕਾਦਮਿਕ ਸਾਲ 2026-27 ਦੇ ਲਈ ਓਪਨ ਸਕੂਲ ਪ੍ਰਣਾਲੀ ਦੇ ਤਹਿਤ ਮੈਟ੍ਰਿਕ (10ਵੀਂ) ਅਤੇ ਸੀਨੀਅਰ ਸੈਕੰਡਰੀ (12ਵੀਂ) ਕੋਰਸਾਂ ਲਈ ਦਾਖਲਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਬਿਨਾਂ ਲੇਟ ਫੀਸ ਦੇ ਦਾਖਲੇ ਦੀ ਆਖਰੀ ਮਿਤੀ 31 ਅਗਸਤ, 2026 ਨਿਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ, 1 ਸਤੰਬਰ, 2026 ਤੋਂ 31 ਅਕਤੂਬਰ, 2026 ਤੱਕ ਪ੍ਰਤੀ ਵਿਦਿਆਰਥੀ 1500 ਰੁਪਏ ਦੀ ਲੇਟ ਫੀਸ ਨਾਲ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਤਰੀਕਾਂ ਤੋਂ ਬਾਅਦ ਓਪਨ ਸਕੂਲ ਦਾਖਲੇ ਦੀ ਆਖਰੀ ਮਿਤੀ ਵਿੱਚ ਕੋਈ ਹੋਰ ਵਾਧਾ ਨਹੀਂ ਕੀਤਾ ਜਾਵੇਗਾ।

ਦਾਖਲਾ ਲੈਣ ਵਿੱਚ ਦਿਲਚਸਪੀ ਰੱਖਣ ਵਾਲੇ ਵਿਦਿਆਰਥੀ ਮਾਨਤਾ ਪ੍ਰਾਪਤ ਸਕੂਲਾਂ, ਬੋਰਡ ਦੇ ਖੇਤਰੀ ਦਫਤਰਾਂ, ਜਾਂ ਸਿੱਧੇ ਔਨਲਾਈਨ ਪ੍ਰਕਿਰਿਆ ਰਾਹੀਂ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੇ ਦਾਖਲਾ ਫਾਰਮ ਭਰ ਸਕਦੇ ਹਨ। ਮਾਨਤਾ ਪ੍ਰਾਪਤ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬਧ ਹੈ। ਦਾਖਲਾ ਫੀਸ ਦਾ ਭੁਗਤਾਨ ਪੂਰੀ ਤਰ੍ਹਾਂ ਔਨਲਾਈਨ ਹੋਵੇਗਾ। ਪੰਜਾਬ ਓਪਨ ਸਕੂਲ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਦਾਖਲ ਹੋਏ ਵਿਦਿਆਰਥੀਆਂ ਨੂੰ ਬੋਰਡ ਦੁਆਰਾ ਨਿਰਧਾਰਤ ਦਾਖਲਾ ਅਤੇ ਪ੍ਰੀਖਿਆ ਫੀਸਾਂ ਤੋਂ ਇਲਾਵਾ ਕੋਈ ਵਾਧੂ ਫੀਸ ਨਹੀਂ ਦੇਣੀ ਪਵੇਗੀ। ਇੱਕ ਵਿਸਤ੍ਰਿਤ ਪ੍ਰਾਸਪੈਕਟਸ ਅਤੇ ਸਿਲੇਬਸ ਬੋਰਡ ਦੀ ਵੈੱਬਸਾਈਟ, www.pseb.ac.in ‘ਤੇ ਵੀ ਉਪਲਬਧ ਕਰਵਾਇਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments