Homeਪੰਜਾਬਚੰਡੀਗੜ੍ਹ ’ਚ ਸਥਿਤ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ ’ਚ ਸਥਿਤ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸਕੱਤਰੇਤ ਪ੍ਰਸ਼ਾਸਨ ਨੂੰ ਇੱਕ ਧਮਕੀ ਭਰਿਆ ਈਮੇਲ ਭੇਜਿਆ ਗਿਆ ਸੀ, ਜਿਸ ਵਿਚ ਦੁਪਹਿਰ 2 ਵਜੇ ਤੱਕ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਇਹ ਇਨਪੁੱਟ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਹਫੜਾ-ਦਫੜੀ ਮਚ ਗਈ ਅਤੇ ਸਾਵਧਾਨੀ ਵਜੋਂ ਪੂਰੇ ਕੈਂਪਸ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ।  ਕਰਮਚਾਰੀਆਂ, ਵਕੀਲਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਦਿੱਤਾ ਗਿਆ ਹੈ।

ਸਕੱਤਰੇਤ ਇਮਾਰਤ ਦੇ ਆਲੇ-ਦੁਆਲੇ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡਟੀਮ ਵਲੋਂ ਪੂਰੇ ਕੈਂਪਸ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਦੇ ਅਨੁਸਾਰ ਧਮਕੀ ਭਰੀ ਈਮੇਲ ਦੀ ਜਾਂਚ ਲਈ ਸਾਇਬਰ ਸੈੱਲ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ, ਤਾਂ ਜੋ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਪ੍ਰਸ਼ਾਸਨ ਵਲੋਂ ਇਮਾਰਤ ਵਿਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments