Home ਪੰਜਾਬ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੁਧਿਆਣਾ ਦਾ ਸਿਵਲ ਸਰਜਨ ਤਲਬ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੁਧਿਆਣਾ ਦਾ ਸਿਵਲ ਸਰਜਨ ਤਲਬ

0

ਲੁਧਿਆਣਾ: ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੁਧਿਆਣਾ ਦੇ ਸਿਵਲ ਸਰਜਨ ਨੂੰ ਤਲਬ ਕੀਤਾ ਗਿਆ ਹੈ। ਕਮਿਸ਼ਨ ਨੇ ਸਰਕਾਰੀ ਰਿਕਾਰਡ ਵਿੱਚ ਇੱਕ ਬੇਕਸੂਰ ਵਿਅਕਤੀ ਨੂੰ ਨਸ਼ੇੜੀ ਦਰਸਾਉਣ ਲਈ ਆਧਾਰ ਕਾਰਡ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ਾਂ ਦੀ ਰਿਪੋਰਟ ਮੰਗੀ ਹੈ। 14 ਅਗਸਤ ਨੂੰ ਸਿਵਲ ਸਰਜਨ ਲੁਧਿਆਣਾ ਨੂੰ ਨਿੱਜੀ ਤੌਰ ‘ਤੇ ਰਿਪੋਰਟ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਸਬੰਧੀ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਕਮਿਸ਼ਨ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਲੁਧਿਆਣਾ ਦੇ ਸਿਵਲ ਸਰਜਨ ਤੋਂ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਮੰਗੀ ਸੀ ਪਰ ਹੁਣ ਤੱਕ ਦੋਵਾਂ ਨੇ ਰਿਪੋਰਟ ਨਹੀਂ ਦਿੱਤੀ। ਹੁਣ ਕਮਿਸ਼ਨ ਨੇ ਸਿਵਲ ਸਰਜਨ ਲੁਧਿਆਣਾ ਨੂੰ 14 ਅਗਸਤ ਨੂੰ ਨਿੱਜੀ ਤੌਰ ‘ਤੇ ਪੂਰੀ ਰਿਪੋਰਟ ਸਮੇਤ ਹਾਜ਼ਰ ਹੋਣ ਲਈ ਕਿਹਾ ਹੈ।

ਦੱਸ ਦੇਈਏ ਕਿ ਇਹ ਕਾਰਵਾਈ ਖੰਨਾ ਦੇ ਪਿੰਡ ਬੀਜਾ ਵਾਸੀ ਤਰਸੇਮ ਭਾਰਦਵਾਜ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹ ਅਸਲਾ ਲਾਇਸੈਂਸ ਲਈ ਡੋਪ ਟੈਸਟ ਕਰਵਾਉਣ ਗਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਆਧਾਰ ਕਾਰਡ ਦੀ ਦੁਰਵਰਤੋਂ ਕਰਕੇ ਨਸ਼ਾ ਛੁਡਾਊ ਕੇਂਦਰ ਨੇ ਉਸ ਦੇ ਨਾਂ ’ਤੇ 100 ਦੇ ਕਰੀਬ ਗੋਲੀਆਂ ਜਾਰੀ ਕੀਤੀਆਂ ਹਨ ਅਤੇ ਸਰਕਾਰੀ ਰਿਕਾਰਡ ਵਿੱਚ ਉਸ ਨੂੰ ‘ਨਸ਼ੇ ਦਾ ਆਦੀ’ ਦੱਸਿਆ ਗਿਆ ਹੈ। ਇਸ ਤੋਂ ਬਾਅਦ ਪੀੜਤ ਨੇ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਡੀ.ਆਈ.ਜੀ. ਲੁਧਿਆਣਾ ਰੇਂਜ ਤੋਂ ਇਨਸਾਫ਼ ਦੀ ਅਪੀਲ ਕੀਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version