Homeਪੰਜਾਬਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਮਿਡ-ਡੇਅ ਮੀਲ ਦੇ ਹਫਤਾਵਾਰੀ ਮੀਨੂ ਦੇ...

ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਮਿਡ-ਡੇਅ ਮੀਲ ਦੇ ਹਫਤਾਵਾਰੀ ਮੀਨੂ ਦੇ ਸੰਬੰਧੀ ’ਚ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼  

ਲੁਧਿਆਣਾ : ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਦੇ ਤਹਿਤ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਦੁਪਹਿਰ ਦੇ ਭੋਜਨ (ਮਿਡ-ਡੇਅ ਮੀਲ) ਦੇ ਹਫਤਾਵਾਰੀ ਮੀਨੂ ਦੇ ਸੰਬੰਧੀ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਦੁਆਰਾ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਜਾਰੀ ਕੀਤੇ ਗਏ ਪੱਤਰ ਅਨੁਸਾਰ, ਇਹ ਨਵਾਂ ਮੀਨੂ 1 ਫਰਵਰੀ ਤੋਂ 28 ਫਰਵਰੀ ਤੱਕ ਲਾਗੂ ਰਹੇਗਾ।

ਸੋਸਾਇਟੀ ਨੇ ਨਿਰਦੇਸ਼ ਦਿੱਤਾ ਹੈ ਕਿ ਵਿਦਿਆਰਥੀਆਂ ਨੂੰ ਕਤਾਰ ਵਿੱਚ ਬੈਠਾ ਕੇ ਮਿਡ-ਡੇਅ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਮੀਨੂ ਦੇ ਅਨੁਸਾਰ ਹੀ ਦੁਪਹਿਰ ਦਾ ਖਾਣਾ ਦਿੱਤਾ ਜਾਵੇ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ ਵਿੱਚ ਮੀਨੂ ਅਨੁਸਾਰ ਖਾਣਾ ਨਹੀਂ ਤਿਆਰ ਕੀਤਾ ਜਾਂਦਾ ਜਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਇਸਦੀ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਇਲਾਵਾ, “ਮਹਿਮਾਨ ਭੋਜਨ” ਦੇ ਸੰਬੰਧ ਵਿੱਚ ਕਿਹਾ ਗਿਆ ਹੈ ਕਿ ਪਿੰਡ ਦੇ ਸਰਪੰਚ ਜਾਂ ਦਾਨੀ ਵਿਅਕਤੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਮੌਕਿਆਂ ਜਾਂ ਤਿਉਹਾਰਾਂ ‘ਤੇ ਵਿਦਿਆਰਥੀਆਂ ਨੂੰ ਖਾਣੇ ਦੇ ਨਾਲ-ਨਾਲ ਵਿਸ਼ੇਸ਼ ਭੋਜਨ, ਫਲ ਜਾਂ ਮਠਿਆਈਆਂ ਪ੍ਰਦਾਨ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ।

ਇਹ ਰਹੇਗਾ ਹਫ਼ਤਾਵਾਰੀ ਮੀਨੂ:

  • ਸੋਮਵਾਰ: ਦਾਲ ਅਤੇ ਰੋਟੀ
  • ਮੰਗਲਵਾਰ: ਰਾਜਮਾ-ਚਾਵਲ ਅਤੇ ਖੀਰ
  • ਬੁੱਧਵਾਰ: ਕਾਲੇ ਅਤੇ ਚਿੱਟੇ ਛੋਲੇ (ਆਲੂਆਂ ਦੇ ਨਾਲ) ਅਤੇ ਪੂਰੀ ਜਾਂ ਰੋਟੀ
  • ਵੀਰਵਾਰ: ਕੜ੍ਹੀ (ਆਲੂ ਅਤੇ ਪਿਆਜ਼ ਪਕੌੜਿਆਂ ਦੇ ਨਾਲ) ਅਤੇ ਚੌਲ
  • ਸ਼ੁੱਕਰਵਾਰ: ਮੌਸਮੀ ਸਬਜ਼ੀਆਂ ਅਤੇ ਰੋਟੀ
  • ਸ਼ਨੀਵਾਰ: ਸਾਬਤ ਮੂੰਗੀ ਦੀ ਦਾਲ, ਚੌਲ ਅਤੇ ਮੌਸਮੀ ਫਲ (ਸਿਰਫ਼ ਕਿੰਨੂ)
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments