ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਹੋਣ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਕਾਰਨ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ।
ਵਿਧਾਨ ਸਭਾ ਕੰਪਲੈਕਸ ਦੇ ਅੰਦਰ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਬੰਬ ਸਕੁਐਡ ਟੀਮਾਂ ਇਲਾਕੇ ਦੀ ਪੂਰੀ ਤਰ੍ਹਾਂ ਤਲਾਸ਼ੀ ਲੈ ਰਹੀਆਂ ਹਨ। ਪੁਲਿਸ ਨੂੰ ਹਾਲੇ ਤੱਕ ਕੁਝ ਵੀ ਸ਼ੱਕੀ ਬਰਾਮਦ ਨਹੀਂ ਹੋਇਆ ਹੈ, ਪਰ ਸੁਰੱਖਿਆ ਕਾਰਨਾਂ ਕਰਕੇ, ਉਨ੍ਹਾਂ ਨੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
