Home ਪੰਜਾਬ ਪੰਜਾਬ ਵਿਜੀਲੈਂਸ ਬਿਊਰੋ ਨੇ 12 ਸਰਕਾਰੀ ਮੁਲਾਜ਼ਮਾਂ ਸਮੇਤ 2 ਪ੍ਰਾਈਵੇਟ ਵਿਅਕਤੀ ਕੀਤੇ...

ਪੰਜਾਬ ਵਿਜੀਲੈਂਸ ਬਿਊਰੋ ਨੇ 12 ਸਰਕਾਰੀ ਮੁਲਾਜ਼ਮਾਂ ਸਮੇਤ 2 ਪ੍ਰਾਈਵੇਟ ਵਿਅਕਤੀ ਕੀਤੇ ਗ੍ਰਿਫ਼ਤਾਰ

0

ਜਲੰਧਰ: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ, 2026 ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਸਮੇਤ ਕੁੱਲ 14 ਵਿਅਕਤੀਆਂ ਨੂੰ ਵੱਖ-ਵੱਖ ਟਰੈਪ ਦੇ 14 ਮਾਮਲਿਆਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈਆਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਵੱਲੋਂ ਨਿੱਜੀ ਵਿਅਕਤੀਆਂ ਵੱਲੋਂ ਸਰਕਾਰੀ ਕੰਮਾਂ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਜਾਂ ਇਸ ਵਿੱਚ ਸ਼ਾਮਲ ਹੋਣ ਦੇ ਮਾਮਲਿਆਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਜੁਲਾਈ ਮਹੀਨੇ ਦੌਰਾਨ 2 ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੌਰਾਨ 5 ਸਰਕਾਰੀ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਖ਼ਿਲਾਫ਼ 5 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version