Home ਪੰਜਾਬ ਮਹਿਲਾ ਕਮਿਸ਼ਨ ਵੱਲੋਂ ਭਾਜਪਾ ਆਗੂ ਸੁਰਜੀਤ ਜਿਆਣੀ ਨੂੰ ਨੋਟਿਸ ਜਾਰੀ

ਮਹਿਲਾ ਕਮਿਸ਼ਨ ਵੱਲੋਂ ਭਾਜਪਾ ਆਗੂ ਸੁਰਜੀਤ ਜਿਆਣੀ ਨੂੰ ਨੋਟਿਸ ਜਾਰੀ

0

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੀ ਆਗੂ ਸੁਹਾਨੀ ਡੋਡਾ ਵੱਲੋਂ ਦਿੱਤੀ ਸ਼ਿਕਾਇਤ ਅਤੇ ਟੀਵੀ ਚੈਨਲਾਂ ’ਤੇ ਚੱਲੀਆਂ ਖ਼ਬਰਾਂ ਦਾ ਅੱਜ ਸੂ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਕਮਿਸ਼ਨ ਮੁਤਾਬਕ ਸ਼ਿਕਾਇਤ ਅਤੇ ਮੀਡੀਆ ਰਿਪੋਰਟਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵੱਲੋਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਭਾਜਪਾ ਦੇ ਇੱਕ ਰਾਜਨੀਤਕ ਪ੍ਰੋਗਰਾਮ ਦੌਰਾਨ ਸੁਹਾਨੀ ਡੋਡਾ ਪ੍ਰਤੀ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਰਿਪੋਰਟਾਂ ਮੁਤਾਬਕ ਇਹ ਪ੍ਰੋਗਰਾਮ 20 ਸਤੰਬਰ ਨੂੰ ਹੋਇਆ ਸੀ।

ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਫਾਜ਼ਿਲਕਾ ਦੇ ਸੀਨੀਅਰ ਪੁਲਿਸ ਕਪਤਾਨ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸੇ ਐਸਪੀ ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ। ਕਮਿਸ਼ਨ ਨੇ ਜਾਂਚ ਤੋਂ ਬਾਅਦ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ 25 ਸਤੰਬਰ 2026 ਤੱਕ ਪੇਸ਼ ਕਰਨ ਲਈ ਕਿਹਾ ਹੈ।

ਸੁਹਾਨੀ ਡੋਡਾ ਨੇ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਕਰਦਿਆਂ ਕਿਹਾ ਕਿ ਰਾਜਨੀਤਕ ਮਤਭੇਦਾਂ ਦੇ ਬਾਵਜੂਦ ਔਰਤਾਂ ਦੀ ਇੱਜ਼ਤ ਅਤੇ ਮਰਿਆਦਾ ਨਾਲ ਸਮਝੌਤਾ ਨਹੀਂ ਹੋਣਾ ਚਾਹੀਦਾ। ਦੂਜੇ ਪਾਸੇ, ਕਮਿਸ਼ਨ ਦੀ ਜਾਂਚ ਅਤੇ ਪੁਲਿਸ ਰਿਪੋਰਟ ਤੋਂ ਬਾਅਦ ਹੀ ਮਾਮਲੇ ਦੇ ਤੱਥਾਂ ਬਾਰੇ ਅਗਲੀ ਕਾਰਵਾਈ ਸਪੱਸ਼ਟ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version