HomeENTERTAINMENTਪੰਜਾਬੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ, ਸਦਮੇ 'ਚ ਪਰਿਵਾਰ

ਪੰਜਾਬੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ, ਸਦਮੇ ‘ਚ ਪਰਿਵਾਰ

ਚੰਡੀਗੜ੍ਹ: ਗ੍ਰੈਜੂਏਸ਼ਨ ਤੋਂ ਬਾਅਦ ਮਾਡਲਿੰਗ ਦੀ ਦੁਨੀਆ ‘ਚ ਪ੍ਰਵੇਸ਼ ਕਰਕੇ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੀ ਪੰਜਾਬੀ ਗੀਤਾਂ ਦੀਆਂ 4 ਐਲਬਮਾਂ ‘ਚ ਮੁੱਖ ਭੂਮਿਕਾ ਨਿਭਾਉਣ ਵਾਲੀ 23 ਸਾਲਾ ਅਭਿਨੇਤਰੀ ਨੇ ਜ਼ੀਰਕਪੁਰ ਦਾ ਪੌਸ਼ ਇਲਾਕਾ ਵੀ.ਆਈ.ਪੀ. ਰੋਡ ‘ਤੇ ਸਥਿਤ SBP ਸਾਊਥ ਸਿਟੀ ਸੁਸਾਇਟੀ ਦੇ ਫਲੈਟ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਮ੍ਰਿਤਕਾ ਦੀ ਪਹਿਚਾਣ ਸੁਚਿਤਾ ਕੌਰ (Suchita Kaur) ਉਰਫ਼ ਇਨਾਇਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ, ਜੋ ਕਿ ਕੰਮ ਕਾਰਨ ਆਪਣੇ ਪਰਿਵਾਰ ਤੋਂ ਦੂਰ ਜ਼ੀਰਕਪੁਰ ਸੁਸਾਇਟੀ ਵਿੱਚ 1-ਬੀ.ਐਚ.ਕੇ ਫਲੈਟ ਵਿੱਚ ਕਿਰਾਏ ‘ਤੇ ਰਹਿੰਦੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਬਾਅਦ ਵਿੱਚ ਜਦੋਂ ਫਲੈਟ ਦੇ ਅੰਦਰ ਜਾਂਚ ਕੀਤੀ ਗਈ ਤਾਂ ਉੱਥੇ ਪਈ ਇੱਕ ਡਾਇਰੀ ਵਿੱਚੋਂ ਸੁਚਿਤਾ ਵੱਲੋਂ ਅੰਗਰੇਜ਼ੀ ਵਿੱਚ ਲਿਖਿਆ ਇੱਕ ਸੁਸਾਈਡ ਨੋਟ ਬਰਾਮਦ ਹੋਇਆ।

ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੂਚਿਤਾ ਕੌਰ ਉਰਫ਼ ਇਨਾਇਤ ਵਜੋਂ ਹੋਈ ਹੈ, ਜੋਕਿ ਆਪਣੇ ਕੰਮ ਕਾਰਨ ਆਪਣੇ ਪਰਿਵਾਰ ਤੋਂ ਵੱਖ ਹੋ ਕੇ ਜ਼ੀਰਕਪੁਰ ਦੀ ਸੋਸਾਇਟੀ ਵਿਚ 1-ਬੀ. ਐੱਚ. ਕੇ. ਦੇ ਅਪਾਰਟਮੈਂਟ ਵਿਚ ਕਿਰਾਏ ’ਤੇ ਰਹਿੰਦੀ ਸੀ।  ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ। ਬਾਅਦ ਵਿਚ ਜਦੋਂ ਫਲੈਟ ਅੰਦਰ ਜਾਂਚ ਕੀਤੀ ਗਈ ਤਾਂ ਉੱਥੇ ਪਈ ਇਕ ਡਾਇਰੀ ਵਿਚੋਂ ਸੂਚਿਤਾ ਵੱਲੋਂ ਅੰਗਰੇਜ਼ੀ ਵਿਚ ਲਿਖਿਆ ਇਕ ਸੁਸਾਈਡ ਨੋਟ ਬਰਾਮਦ ਹੋਇਆ।

ਇਸ ਵਿਚ ਸੂਚਿਤਾ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਜ਼ਿਆਦਾ ਕੰਮ ਹੋਣ ਕਾਰਨ ਤੋਂ ਤਣਾਅਪੂਰਨ ਦੱਸਿਆ ਹੈ ਅਤੇ ਜ਼ਿਆਦਾ ਤਣਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਜ਼ੀਰਕਪੁਰ ਥਾਣਾ ਇੰਚਾਰਜ ਸਿਮਰਜੀਤ ਸਿੰਘ ਸ਼ੇਰਗਿੱਲ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੇ ਭਰਾ ਆਕਾਸ਼ ਦੀ ਸ਼ਿਕਾਇਤ ’ਤੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments