HomeENTERTAINMENTਪੰਜਾਬੀ ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਜਲੰਧਰ : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ (Punjabi singer Jasbir Jassi) ਨੇ ਗੁਰੂ ਨਗਰੀ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਵਿਖੇ ਮੱਥਾ ਟੇਕਿਆ। ਜਾਣਕਾਰੀ ਅਨੁਸਾਰ ਉਹ ਬੀਤੇ ਦਿਨ ਅੰਮ੍ਰਿਤਸਰ ਪੁੱਜੇ ਸਨ। ਉਥੇ ਪਹੁੰਚਦਿਆਂ ਹੀ ਜਸਬੀਰ ਜੱਸੀ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਜਸਬੀਰ ਜੱਸੀ ਨੇ ਵੀ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜਸਬੀਰ ਜੱਸੀ ਨੇ ਕੈਪਸ਼ਨ ‘ਚ ਲਿਖਿਆ, ‘ਜਗਤ ਜਲੰਦਾ ਰੱਖ ਲੈ ਆਪਣੀ ਕ੍ਰਿਪਾ ਧਾਰ!!’

ਦੱਸਣਯੋਗ ਹੈ ਕਿ ਜਸਬੀਰ ਜੱਸੀ 90 ਦੇ ਦਹਾਕੇ ‘ਚ ਪੰਜਾਬੀ ਇੰਡਸਟਰੀ ਦੇ ਚੋਟੀ ਦੇ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕਈ ਹਿੱਟ ਗੀਤ ਅਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦਾ ਗੀਤ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’ ਅੱਜ ਵੀ ਲੋਕਾਂ ਦੇ ਬੁੱਲਾਂ ‘ਤੇ ਹੈ। ਜੱਸੀ ਇਨ੍ਹੀਂ ਦਿਨੀਂ ਪੰਜਾਬੀ ਇੰਡਸਟਰੀ ‘ਚ ਘੱਟ ਐਕਟਿਵ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਸਬੀਰ ਜੱਸੀ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਜ਼ਰੂਰ ਸ਼ੇਅਰ ਕਰਦੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments