HomeENTERTAINMENTਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਚੰਡੀਗੜ੍ਹ: ਪੰਜਾਬੀ ਗਾਇਕ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਸਤਵਿੰਦਰ ਬੁੱਗਾ (Punjabi singer Satwinder Bugga) ‘ਤੇ ਉਸ ਦੇ ਭਰਾ ਨੇ ਇਲਜ਼ਾਮ ਲਾਏ ਹਨ। ਉਨ੍ਹਾਂ ਦੱਸਿਆ ਕਿ ਸਤਵਿੰਦਰ ਬੁੱਗਾ ਨੇ ਉਨ੍ਹਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਪੰਜਾਬੀ ਗਾਇਕ ਬੁੱਗਾ ਦੇ ਭਰਾ ਨੇ ਆਪਣੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ ਜੋ ਵਾਇਰਲ ਹੋ ਰਹੀ ਹੈ ਅਤੇ ਚਰਚਾ ਦਾ ਵਿਸ਼ਾ ਬਣ ਗਈ ਹੈ। ਬੁੱਗਾ ਦੇ ਭਰਾ ਨੇ ਵੀ ਪੁਲਿਸ ’ਤੇ ਮਿਲੀਭੁਗਤ ਦੇ ਦੋਸ਼ ਲਾਏ ਹਨ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਪਿਛਲੇ ਦਿਨੀਂ ਵੀ ਘਰੇਲੂ ਝਗੜਿਆਂ ਕਾਰਨ ਵਿਵਾਦਾਂ ‘ਚ ਘਿਰ ਚੁੱਕੇ ਹਨ। ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੇ ਵੱਡੇ ਭਰਾ ਦਵਿੰਦਰ ਸਿੰਘ ਭੋਲਾ ਨੇ ਦੋਸ਼ ਲਾਇਆ ਕਿ ਸਤਵਿੰਦਰ ਨੇ ਆਪਣੀ ਜੱਦੀ ਜ਼ਮੀਨ ਪਹਿਲਾਂ ਹੀ ਆਪਣੇ ਨਾਂ ਕਰਵਾ ਲਈ ਹੈ। ਹੁਣ ਉਹ ਪੁਲਿਸ ਰਾਹੀਂ ਉਸ ਦੇ ਰਹਿਣ ਵਾਲੀ ਥਾਂ ’ਤੇ ਵੀ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments