Home ਸੰਸਾਰ ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

0

ਜਲੰਧਰ: ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ, ਜਿਸ ਵਿੱਚ ਪਰਿਵਾਰ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ । ਸ਼ਾਹਕੋਟ ਦੀ ਇੰਪਲਾਈਜ਼ ਕਲੋਨੀ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਰਣਜੋਧ ਸਿੰਘ ਵਜੋਂ ਹੋਈ ਹੈ।

ਘਟਨਾ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਮ੍ਰਿਤਕ ਰਣਜੋਧ ਸਿੰਘ ‘ਜੋਧਾ’ ਦੇ ਭਰਾ ਬਬਨਦੀਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ਵਿੱਚ ਰਹਿ ਰਿਹਾ ਸੀ। ਉਸਦਾ ਭਰਾ ਰਣਜੋਧ ਸਿੰਘ ‘ਜੋਧਾ’ ਜੋ ਕਿ ਸਿਰਫ਼ 31 ਸਾਲ ਦਾ ਸੀ ਹਾਲ ਹੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਿਆ। ਰਿਪੋਰਟਾਂ ਅਨੁਸਾਰ, ਰਣਜੋਧ ਸਿੰਘ ਦੀ ਮਾਂ ਸ਼ਾਹਕੋਟ ਵਿੱਚ ਇਕੱਲੀ ਰਹਿੰਦੀ ਹੈ। ਜਦੋਂ ਪਰਿਵਾਰ ਨੂੰ ਇਹ ਭਿਆਨਕ ਖ਼ਬਰ ਮਿਲੀ, ਤਾਂ ਉਹ ਇੱਕ ਬਹੁਤ ਵੱਡੀ ਦੁਖਾਂਤ ਨਾਲ ਘਿਰ ਗਏ। ਰਣਜੋਧ ਦੋ ਬੱਚਿਆਂ ਦਾ ਪਿਤਾ ਸੀ ਅਤੇ ਅਮਰੀਕਾ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version