Homeਸੰਸਾਰਸਪੇਨ 'ਚ ਦੋਸਤ ਨੇ ਹੀ ਕਰ ਦਿੱਤਾ ਪੰਜਾਬੀ ਨੌਜਵਾਨ ਦਾ ਕਤਲ

ਸਪੇਨ ‘ਚ ਦੋਸਤ ਨੇ ਹੀ ਕਰ ਦਿੱਤਾ ਪੰਜਾਬੀ ਨੌਜਵਾਨ ਦਾ ਕਤਲ

ਬਾਬਾ ਬਕਾਲਾ ਸਾਹਿਬ: ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਵਿਦੇਸ਼ੀ ਧਰਤੀ ‘ਤੇ ਹੱਤਿਆ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਕਸਬਾ ਬਿਆਸ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦਾ ਸਪੇਨ ਵਿੱਚ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ, ਮਨਪ੍ਰੀਤ ਸਿੰਘ ‘ਤੇ ਉਸ ਦੇ ਹੀ ਇੱਕ ਦੋਸਤ ਵੱਲੋਂ ਕਿਰਚਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮਨਪ੍ਰੀਤ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਅਤੇ ਤਿੰਨ ਭੈਣਾਂ ਦਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਮਨਪ੍ਰੀਤ ਸਿੰਘ ਆਪਣੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਆਪਣੀ ਵਿਧਵਾ ਭੈਣ ਅਤੇ ਉਸ ਦੇ ਬੱਚਿਆਂ ਦੀ ਰੋਜ਼ੀ-ਰੋਟੀ ਦਾ ਸਹਾਰਾ ਵੀ ਸੀ।

ਵਿਦੇਸ਼ ਵਿੱਚ ਵਾਪਰੀ ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਇੱਕ ਪਾਸੇ ਪਰਿਵਾਰ ਨੇ ਆਪਣਾ ਇਕਲੌਤਾ ਪੁੱਤਰ ਗੁਆ ਦਿੱਤਾ ਹੈ, ਉੱਥੇ ਹੀ ਵਿਧਵਾ ਭੈਣ ਅਤੇ ਉਸ ਦੇ ਬੱਚਿਆਂ ਦੇ ਸਿਰ ਤੋਂ ਵੀ ਸਹਾਰਾ ਉੱਠ ਗਿਆ ਹੈ। ਫਿਲਹਾਲ ਘਟਨਾ ਸਬੰਧੀ ਹੋਰ ਵੇਰਵਿਆਂ ਅਤੇ ਸਪੇਨ ਵਿੱਚ ਪੁਲਿਸ ਦੀ ਅਗਲੀ ਕਾਰਵਾਈ ਬਾਰੇ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments