Home Canada ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ

0

ਪਠਾਨਕੋਟ : ਕੈਨੇਡਾ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਪਠਾਨਕੋਟ ਨਾਲ ਸਬੰਧਤ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਹਰਜਸ ਸਿੰਘ (24) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਠਾਨਕੋਟ ਸਮੇਤ ਇਲਾਕੇ ‘ਚ ਸੋਗ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਹਰਜਸ ਸਿੰਘ ਕੁਝ ਮਹੀਨੇ ਪਹਿਲਾਂ ਚੰਗੇ ਭਵਿੱਖ ਅਤੇ ਨੌਕਰੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਉਹ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਹਰਜਸ ਕੈਨੇਡਾ ਦੇ ਸ਼ਹਿਰ ਕੈਲਗਰੀ ਗਿਆ ਹੋਇਆ ਸੀ, ਜਿੱਥੇ ਉਸ ਨੇ ਇਕ ਪਾਰਟੀ ‘ਚ ਸ਼ਿਰਕਤ ਕਰਨੀ ਸੀ।

ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਹਰਜਸ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੇ ਕਾਰਨਾਂ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਬਾਰੇ ਪੂਰੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ। ਕੈਨੇਡੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਰਿਵਾਰਕ ਮੈਂਬਰਾਂ ਅਤੇ ਮਾਹਿਰਾਂ ਅਨੁਸਾਰ ਹਰਜਸ ਸਿੰਘ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਇਸ ਦੇ ਨਾਲ ਹੀ , ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਪਰਿਵਾਰ ਹਰਜਸ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਅਪੀਲ ਕਰ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version