Homeਪੰਜਾਬਚਾਰ ਸਾਲ ਪਹਿਲਾਂ ਰੁਜ਼ਗਾਰ ਲਈ ਇੰਗਲੈਂਡ ਗਏ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ...

ਚਾਰ ਸਾਲ ਪਹਿਲਾਂ ਰੁਜ਼ਗਾਰ ਲਈ ਇੰਗਲੈਂਡ ਗਏ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ

ਤਰਨਤਾਰਨ : ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਖੇਮਕਰਨ ਨੇੜੇ ਸਰਹੱਦੀ ਪਿੰਡ ਮਹਿੰਦੀਪੁਰ ਦੇ ਇਕ ਨੌਜਵਾਨ ਦਾ ਇੰਗਲੈਂਡ ‘ਚ ਕਤਲ ਕਰ ਦਿੱਤਾ ਗਿਆ। ਬੀਤੀ ਰਾਤ ਉਥੇ ਰਹਿੰਦੇ ਹੋਰ ਪੰਜਾਬੀ ਨੌਜਵਾਨਾਂ ਨੇ ਇਸ ਘਟਨਾ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ 26 ਸਾਲਾ ਗੁਰਬੇਜ ਸਿੰਘ ਜੋ ਕਿ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਕਰੀਬ ਚਾਰ ਸਾਲ ਪਹਿਲਾਂ ਰੁਜ਼ਗਾਰ ਲਈ ਇੰਗਲੈਂਡ ਗਿਆ ਸੀ। ਉਹ ਆਪਣੇ ਪਿੰਡ ਦੇ ਹੋਰ ਪੰਜਾਬੀ ਨੌਜਵਾਨਾਂ ਨਾਲ ਉਥੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਇੰਗਲੈਂਡ ਦੇ ਸਾਊਥਾਲ ਸ਼ਹਿਰ ‘ਚ ਬੀਤੇ ਬੁੱਧਵਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੁਰਬੇਜ ਸਿੰਘ ਦਾ ਕਤਲ ਕਰ ਦਿੱਤਾ ਸੀ। ਫਿਲਹਾਲ ਕਤਲ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ।

ਜਾਣਕਾਰੀ ਅਨੁਸਾਰ ਸਾਊਥਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਇਸ ਦੌਰਾਨ ਮ੍ਰਿਤਕ ਦੀ ਲਾਸ਼ ਨੂੰ ਸਥਾਨਕ ਹਸਪਤਾਲ ‘ਚ ਰਖਵਾਇਆ ਗਿਆ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਮਹਿੰਦੀਪੁਰ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਬੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕਰ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments