Homeਪੰਜਾਬਪੰਜਾਬ ਦੇ ਗਰੁੱਪ ਡੀ ਦੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲੇਗਾ ਵੱਡਾ...

ਪੰਜਾਬ ਦੇ ਗਰੁੱਪ ਡੀ ਦੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲੇਗਾ ਵੱਡਾ ਤੋਹਫ਼ਾ

ਜਲੰਧਰ : ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖ਼ਬਰੀ ਹੈ। ਦਰਅਸਲ, ਰਾਜ ਸਰਕਾਰ ਆਪਣੇ ਕਲਾਸ ਚੌਥੀ ਸ਼੍ਰੇਣੀ (ਗਰੁੱਪ-ਡੀ) ਦੇ ਕਰਮਚਾਰੀਆਂ ਨੂੰ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰ ਐਡਵਾਂਸ ਦੇਵੇਗੀ।

ਇਸ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਪਹਿਲਕਦਮੀ ਲਈ 20 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ 34,604 ਗਰੁੱਪ-ਡੀ ਕਰਮਚਾਰੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਯੋਗ ਕਰਮਚਾਰੀ ਪੇਸ਼ਗੀ ਰਕਮ ਲੈਣ ਦੀ ਚੋਣ ਕਰਦਾ ਹੈ ਤਾਂ ਸੂਬੇ ‘ਤੇ ਕੁੱਲ ਸੰਭਾਵੀ ਖਰਚੇ 34.60 ਕਰੋੜ ਰੁਪਏ ਹੋਣਗੇ।

8 ਨਵੰਬਰ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਸ ਐਡਵਾਂਸ ਨੂੰ ਯਕੀਨੀ ਬਣਾਉਣ ਲਈ ਕਰਮਚਾਰੀਆਂ ਨੂੰ 6 ਨਵੰਬਰ, 2026 ਤੱਕ ਖਜ਼ਾਨੇ ਵਿੱਚੋਂ ਇਹ ਰਕਮ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਐਡਵਾਂਸ ਰਾਸ਼ੀ 5 ਬਰਾਬਰ ਮਾਸਿਕ ਕਿਸ਼ਤਾਂ ਵਿੱਚ ਵਸੂਲ ਕੀਤੀ ਜਾਵੇਗੀ। ਇਸ ਦੀ ਕਟੌਤੀ ਕਰਮਚਾਰੀਆਂ ਦੀ ਦਸੰਬਰ 2026 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments